ਮਾਨਸਾ ਰੇਲਵੇ ਸਟੇਸ਼ਨ ਦੀ ਲਿਫ਼ਟ ਤੁਰੰਤ ਚਾਲੂ ਕਰਨ ਦੀ ਮੰਗ
ਮਾਨਸਾ, 29 ਅਕਤੂਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਆਗਰਾ ਨੇ ਉੱਤਰੀ ਰੇਲਵੇ ਦੇ ਮੰਡਲ ਰੇਲ ਪ੍ਰਬੰਧਕ ਤੋਂ ਮੰਗ ਕੀਤੀ ਹੈ ਕਿ ਮਾਨਸਾ ਰੇਲਵੇ ਸਟੇਸ਼ਨ ’ਤੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਲਗਾਈ ਗਈ ਲਿਫ਼ਟ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲਿਫ਼ਟ ਲਗਾਉਣ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਅੰਤਿਮ ਨਿਰੀਖਣ ਤੋਂ ਬਾਅਦ ਲਿਫ਼ਟ ਦਾ ਲਾਇਸੈਂਸ ਵੀ ਜਾਰੀ ਹੋ ਚੁੱਕਾ ਹੈ।
ਅਜੀਤ ਡੈਸਕ
30-10-2026