31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ

ਭੁੱਚੋ ਮੰਡੀ, 30 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸਥਾਨਕ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਰੱਖਿਆ ਬਚਪਨ ਅਭਿਆਨ ਤਹਿਤ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਬਠਿੰਡਾ ਤੋਂ ਆਏ ਰਾਮ ਸਰੂਪ ਸਿੰਘ ਸਿੱਧੂ ਨੇ ਸੰਬੋਧਨ ਕਰਦੇ ਹੋਏ ਬੱਚਿਆਂ ਨੂੰ ਅਧਿਕਾਰਾਂ ਤੇ ਚੰਗੇ ਮਾੜੇ ਵਿਵਹਾਰ ਦੀ ਪਹਿਚਾਣ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਬਿਨ੍ਹਾਂ ਡਰੇ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨਾਲ ਗੱਲ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁੱਖਿਆ ਨੂੰ ਯਕੀਨੀ ਬਣਾਉਣਾ ਸਮਾਜ ਦੇ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ।

ਅਜੀਤ ਡੈਸਕ 31-10-2026
ਭੁੱਚੋ ਮੰਡੀ, 30 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸਥਾਨਕ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਰੱਖਿਆ ਬਚਪਨ ਅਭਿਆਨ ਤਹਿਤ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਬਠਿੰਡਾ ਤੋਂ ਆਏ ਰਾਮ ਸਰੂਪ ਸਿੰਘ ਸਿੱਧੂ ਨੇ ਸੰਬੋਧਨ ਕਰਦੇ ਹੋਏ ਬੱਚਿਆਂ ਨੂੰ ਅਧਿਕਾਰਾਂ ਤੇ ਚੰਗੇ ਮਾੜੇ ਵਿਵਹਾਰ ਦੀ ਪਹਿਚਾਣ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਬਿਨ੍ਹਾਂ ਡਰੇ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨਾਲ ਗੱਲ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁੱਖਿਆ ਨੂੰ ਯਕੀਨੀ ਬਣਾਉਣਾ ਸਮਾਜ ਦੇ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਇਸ ਸਮੇਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦਾ ਟੋਲ ਫ਼੍ਰੀ ਨੰਬਰ 15100 ਵੀ ਵਿਦਿਅਰਥੀਆਂ ਨੂੰ ਦੱਸਿਆ। ਸੈਮੀਨਾਰ ਦੌਰਾਨ ਬੱਚਿਆਂ ਨੂੰ ਜਾਗਰੂਕ ਕਰਦਿਆਂ ਸੁਰੱਖਿਅਤ ਵਾਤਾਵਰਨ ਵਿਚ ਰਹਿਣ ਲਈ ਪ੍ਰੇਰਿਤ ਕੀਤਾ। ਸੁਖਪਾਲ ਸਿੰਘ ਵਲੋਂ ਮੁੱਖ ਮਹਿਮਾਨ ਦਾ ਸੁਆਗਤ ਕੀਤਾ ਗਿਆ। ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸੈਮੀਨਾਰ ਵਿਚ ਭਾਗ ਲਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਵੀਰ ਕੌਰ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦਾ ਜਸ਼ਨ ਮਨਾਇਆ ਅਗਲੀ ਖ਼ਬਰ ਕੈਂਸਰ ਸੰਬੰਧੀ ਜਾਗਰੂਕਤਾ ਮਹੀਨਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।