01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 31 ਅਕਤੂਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ.

ਅਜੀਤ ਡੈਸਕ 01-11-2026
ਜੋਗਾ, 31 ਅਕਤੂਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜੇ ’ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ । ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਜਵੀਰ ਕੌਰ ਨੇ ਪਹਿਲਾ, ਸਵਰਨਪ੍ਰੀਤ ਕੌਰ ਤੇ ਸੁਖਵੀਰ ਕੌਰ ਨੇ ਦੂਜਾ ਅਤੇ ਸੁਖਜੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਹਾਇਕ ਪ੍ਰੋਫੈਸਰ ਧੀਰਾ ਸਿੰਘ, ਬੇਅੰਤ ਕੌਰ ਤੇ ਪਰਗਟ ਸਿੰਘ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਵਧੀਆ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਚਹਿਲ ਫਾਊਂਡੇਸ਼ਨ ਵਲੋਂ ਜਲ ਤੇ ਚਾਹ ਸੇਵਾ ਲਈ ਰੇਹੜੀ ਭੇਟ ਅਗਲੀ ਖ਼ਬਰ ਭਾਜਪਾ ’ਚ ਨੌਜਵਾਨਾਂ ਦੀ ਵਧਦੀ ਸ਼ਮੂਲੀਅਤ ਜਿੱਤ ਦਾ ਮੀਲ ਪੱਥਰ ਬਣੇਗੀ– ਮੰਗਤ ਰਾਏ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।