04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੋਗਰ ਪਾਰਕ ’ਚ ਵਾਟਰ ਵਰਕਸ ਦੀ ਡਿੱਗੀ ’ਚੋਂ ਮਿਲੀ ਲੜਕੀ ਦੀ ਲਾਸ਼

ਬਠਿੰਡਾ, 3 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਥਾਨਕ ਸ਼ਹਿਰ ਦੇ ਜੋਗਰ ਪਾਰਕ ’ਚ ਵਾਟਰ ਵਰਕਸ ਦੀ ਡਿੱਗੀ ਵਿਚੋਂ ਇਕ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਲੜਕੀ ਦੀ ਉਮਰ ਕਰੀਬ 17 ਤੋਂ 20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ, ਹਾਲਾਂਕਿ ਉਸ ਦੀ ਪਹਿਚਾਣ ਨਹੀਂ ਹੋ ਸਕੀ।

ਅਜੀਤ ਡੈਸਕ 04-11-2026
ਬਠਿੰਡਾ, 3 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਥਾਨਕ ਸ਼ਹਿਰ ਦੇ ਜੋਗਰ ਪਾਰਕ ’ਚ ਵਾਟਰ ਵਰਕਸ ਦੀ ਡਿੱਗੀ ਵਿਚੋਂ ਇਕ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਲੜਕੀ ਦੀ ਉਮਰ ਕਰੀਬ 17 ਤੋਂ 20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ, ਹਾਲਾਂਕਿ ਉਸ ਦੀ ਪਹਿਚਾਣ ਨਹੀਂ ਹੋ ਸਕੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਥਰਮਲ ਦੀ ਪੁਲਿਸ ਅਤੇ ਪੀਸੀਆਰ ਦੀ ਟੀਮ ਮੌਕੇ ’ਤੇ ਪਹੁੰਚ ਗਈ। ਇਸ ਦੌਰਾਨ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੀ ਟੀਮ ਦੇ ਮੈਂਬਰ ਰਾਜਵਿੰਦਰ ਧਾਲੀਵਾਲ, ਯਾਦਵਿੰਦਰ ਕੰਗ, ਸਾਹਿਬ ਸਿੰਘ ਅਤੇ ਲਲਿਤ ਜਿੰਦਲ ਵੀ ਐਂਬੂਲੈਂਸ ਲੈ ਕੇ ਮੌਕੇ ’ਤੇ ਪੁੱਜੇ ਅਤੇ ਲੜਕੀ ਦੀ ਲਾਸ਼ ਨੂੰ ਡਿੱਗੀ ਵਿਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਲੜਕੀ ਨੇ ਕਾਲੇ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਜੀਨ ਪਾਈ ਹੋਈ ਸੀ। ਉਸ ਦੇ ਸੱਜੇ ਹੱਥ ਵਿਚ ਦੋ ਚੂੜੀਆਂ ਅਤੇ ਨੱਕ ਵਿਚ ਕੋਕਾ ਪਾਇਆ ਹੋਇਆ ਸੀ। ਉਸ ਦੀ ਜੇਬ ਵਿਚੋਂ ਇਕ ਮੋਬਾਈਲ ਫ਼ੋਨ ਵੀ ਮਿਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੜਕੀ ਦੀ ਪਹਿਚਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਦੇ ਫ਼ੈਸਲੇ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੇ-ਚਹਿਲ ਅਗਲੀ ਖ਼ਬਰ ‘ ਆਪ’ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣਾ-ਬਿਲਾਸਪੁਰ 9 ਲੱਖ 60 ਹਜ਼ਾਰ ਦੀ ਲਾਗਤ ਨਾਲ ਬਣਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।