04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ’ਚ ਕੰਮ ਕਰਨ ਵਾਲੀਆਂ ਸਖ਼ੀਆਂ ਨੂੰ ਸਰਟੀਫਿਕੇਟ ਵੰਡੇ

ਕੋਟਫੱਤਾ, 3 ਨਵੰਬਰ (ਰਣਜੀਤ ਸਿੰਘ ਬੁੱਟਰ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਨਗਰ ਕੋਟ ਫੱਤਾ ਵਿਖੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ ਲਾਭਪਾਤਰੀਆਂ ਦੇ ਫਾਰਮ ਭਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੀਆਂ ਸਖ਼ੀਆਂ ਦੀ ਟੀਮ ਨੂੰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਸਰਟੀਫਿਕੇਟ ਵੰਡੇ। ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਜਿੱਥੇ ਸਖੀ ਟੀਮ ਵਲੋਂ ਇਸ ਨਿਭਾਈ ਗਈ ਜ਼ਿੰਮੇਵਾਰੀ ਦੀ ਸ਼ਲਾਘਾ ਕੀਤੀ ਉਥੇ ਪੰਜਾਬ ਸਰਕਾਰ ਦੀ ਵੀ ਪ੍ਰਸੰਸਾ ਕੀਤੀ ਅਤੇ ਦੱਸਿਆ ਕਿ ਸਰਟੀਫਿਕੇਟ ਵੰਡਣ ਦਾ ਮਕਸਦ ਟੀਮ ਦੇ ਕੰਮ ਦੀ ਕਦਰ ਕਰਨਾ ਅਤੇ ਉਨ੍ਹਾਂ ਵੱਲੋਂ ਨਿਭਾਈ ਗਈ ਸੇਵਾ ਨੂੰ ਮਾਨਤਾ ਦੇਣਾ ਹੈ।

ਅਜੀਤ ਡੈਸਕ 04-11-2026
ਕੋਟਫੱਤਾ, 3 ਨਵੰਬਰ (ਰਣਜੀਤ ਸਿੰਘ ਬੁੱਟਰ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਨਗਰ ਕੋਟ ਫੱਤਾ ਵਿਖੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ ਲਾਭਪਾਤਰੀਆਂ ਦੇ ਫਾਰਮ ਭਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੀਆਂ ਸਖ਼ੀਆਂ ਦੀ ਟੀਮ ਨੂੰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਸਰਟੀਫਿਕੇਟ ਵੰਡੇ। ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਜਿੱਥੇ ਸਖੀ ਟੀਮ ਵਲੋਂ ਇਸ ਨਿਭਾਈ ਗਈ ਜ਼ਿੰਮੇਵਾਰੀ ਦੀ ਸ਼ਲਾਘਾ ਕੀਤੀ ਉਥੇ ਪੰਜਾਬ ਸਰਕਾਰ ਦੀ ਵੀ ਪ੍ਰਸੰਸਾ ਕੀਤੀ ਅਤੇ ਦੱਸਿਆ ਕਿ ਸਰਟੀਫਿਕੇਟ ਵੰਡਣ ਦਾ ਮਕਸਦ ਟੀਮ ਦੇ ਕੰਮ ਦੀ ਕਦਰ ਕਰਨਾ ਅਤੇ ਉਨ੍ਹਾਂ ਵੱਲੋਂ ਨਿਭਾਈ ਗਈ ਸੇਵਾ ਨੂੰ ਮਾਨਤਾ ਦੇਣਾ ਹੈ। ਉਨ੍ਹਾਂ ਕਿਹਾ ਕਿ ਪਹਿਲਕਦਮੀਆਂ ਰਾਹੀਂ ਲਾਭਪਾਤਰੀਆਂ ਤੱਕ ਯੋਜਨਾਵਾਂ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਲੋੜੀਂਦੀ ਪ੍ਰਕਿਰਿਆ ਵਿਚ ਸਹਾਇਤਾ ਦੇਣ ਦੇ ਯਤਨ ਕੀਤੇ ਜਾਂਦੇ ਹਨ।ਇਸ ਮੌਕੇ ਗੋਪਾਲ ਸਿੰਘ ਕੋਟ ਫੱਤਾ ਵੱਲੋਂ ਸਖੀ ਟੀਮ ਦੇ ਮੈਂਬਰਾਂ ਨੂੰ ਸਰਟੀਫਿਕੇਟ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਸੂਬਾ ਸਕੱਤਰ ਕਿਸਾਨ ਵਿੰਗ ਆਮ ਆਦਮੀ ਪਾਰਟੀ,ਜਸਵਿੰਦਰ ਸਿੰਘ ਨੰਬਰਦਾਰ, ਜਸਬੀਰ ਸਿੰਘ ਜੌੜਾ, ਦਾਰਾ ਸਿੰਘ ਕੌਂਸਲਰ, ਸੁਖਵੀਰ ਕੌਰ ਢਿੱਲੋਂ ਸਾਬਕਾ ਕੌਂਸਲਰ, ਆਪ ਯੂਥ ਸੰਦੀਪ ਸਿੰਘ ਢਿੱਲੋਂ,ਮੇਨ ਵਿੰਗ ਦੀ ਪ੍ਰਧਾਨ ਸਿਮਰਨਜੀਤ ਕੌਰ, ਦਰਸ਼ਨ ਸਿੰਘ, ਭੋਲਾ ਸਿੰਘ, ਬਹਾਦਰ ਸਿੰਘ ਔਲਖ, ਗੁਰਨੈਬ ਸਿੰਘ ਢਿੱਲੋਂ, ਰਾਮ ਕੁਮਾਰ, ਅਤੇ ਹੋਰ ਪਿੰਡ ਵਾਸੀ ਹਾਜ਼ਰ ਰਹੇ।
ਪਿਛਲੀ ਖ਼ਬਰ ਸੰਗਰੂਰ ਮਹਾਂ ਰੈਲੀ - ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਰਾਮਪੁਰਾ ਫੂਲ ਤੋਂ ਰਵਾਨਾ ਹੋਵੇਗਾ ਵੱਡਾ ਕਾਫ਼ਲਾ ਅਗਲੀ ਖ਼ਬਰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ- ਕੁੱਤੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।