05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਏਮਜ਼ ਬਠਿੰਡਾ ਵਲੋਂ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਲਈ ਦੋ ਰੋਜ਼ਾ ਪ੍ਰੋਗਰਾਮ ਕਰਵਾਇਆ

ਬਠਿੰਡਾ, 4 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਏਮਜ਼ ਬਠਿੰਡਾ ਦੇ ਪ੍ਰਸੂਤੀ ਅਤੇ ਇਸਤਰੀ ਰੋਗ ਵਿਭਾਗ ਵਲੋਂ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਐਂਡ ਰਿਸਰਚ (ਆਈਐਨਈਆਰ) ਦੇ ਸਹਿਯੋਗ ਨਾਲ ਛਾਤੀ ਦੇ ਕੈਂਸਰ ਜਾਗਰੂਕਤਾ ਮਹੀਨੇ ਤਹਿਤ ਦੋ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਲੋਕਾਂ ਨੂੰ ਛਾਤੀ ਦੇ ਕੈਂਸਰ ਦੇ ਲੱਛਣਾਂ, ਮੁੱਢਲੇ ਪੜਾਅ ’ਤੇ ਬਿਮਾਰੀ ਦੀ ਪਛਾਣ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਏਮਜ਼ ਬਠਿੰਡਾ ’ਚ ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕਰਦੇ ਹੋਏ ਮਾਹਿਰ। ਤਸਵੀਰ : ਲਵਲੀ 05-11-2026
ਬਠਿੰਡਾ, 4 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਏਮਜ਼ ਬਠਿੰਡਾ ਦੇ ਪ੍ਰਸੂਤੀ ਅਤੇ ਇਸਤਰੀ ਰੋਗ ਵਿਭਾਗ ਵਲੋਂ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਐਂਡ ਰਿਸਰਚ (ਆਈਐਨਈਆਰ) ਦੇ ਸਹਿਯੋਗ ਨਾਲ ਛਾਤੀ ਦੇ ਕੈਂਸਰ ਜਾਗਰੂਕਤਾ ਮਹੀਨੇ ਤਹਿਤ ਦੋ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਲੋਕਾਂ ਨੂੰ ਛਾਤੀ ਦੇ ਕੈਂਸਰ ਦੇ ਲੱਛਣਾਂ, ਮੁੱਢਲੇ ਪੜਾਅ ’ਤੇ ਬਿਮਾਰੀ ਦੀ ਪਛਾਣ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. (ਡਾ.) ਰਤਨ ਗੁਪਤਾ ਨੇ ਕਿਹਾ ਕਿ ਛਾਤੀ ਦੇ ਕੈਂਸਰ ਸੰਬੰਧੀ ਜਾਗਰੂਕਤਾ ਸਿਰਫ਼ ਅਕਤੂਬਰ ਮਹੀਨੇ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਸਾਲ ਭਰ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਿਯਮਿਤ ਜਾਂਚ, ਬਿਮਾਰੀ ਦੀ ਮੁੱਢਲੇ ਪੜਾਅ ’ਤੇ ਪਛਾਣ ਅਤੇ ਸਮੇਂ ਸਿਰ ਇਲਾਜ ਨਾਲ ਗੰਭੀਰ ਸਿਹਤ ਸਮੱਸਿਆਵਾਂ ਅਤੇ ਮੌਤ ਦਰ ਨੂੰ ਘਟਾਉਣ ਵਿਚ ਮਦਦ ਮਿਲ ਸਕਦੀ ਹੈ। ਇਸ ਮੌਕੇ ਪੋਸਟਰ ਮੇਕਿੰਗ, ਨਾਅਰੇ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਐਮਬੀਬੀਐਸ ਵਿਦਿਆਰਥੀਆਂ, ਪੋਸਟ ਗ੍ਰੈਜੂਏਟ ਰੈਜ਼ੀਡੈਂਟਸ ਅਤੇ ਨਰਸਿੰਗ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ਸਮਾਰੋਹ ਦੌਰਾਨ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. (ਡਾ.) ਰਤਨ ਗੁਪਤਾ ਨੇ ਕੀਤੀ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਕੁਮਾਰ, ਡੀਨ ਅਕਾਦਮਿਕਸ ਅਤੇ ਪ੍ਰਸੂਤੀ ਤੇ ਇਸਤਰੀ ਰੋਗ ਵਿਭਾਗ ਦੇ ਮੁਖੀ ਡਾ. ਲਾਜਿਆ ਦੇਵੀ ਗੋਇਲ ਸਮੇਤ ਫੈਕਲਟੀ ਮੈਂਬਰ ਡਾ. ਬਲਪ੍ਰੀਤ, ਡਾ. ਨਿਸ਼ੂ, ਡਾ. ਨੀਨਾ ਅਤੇ ਡਾ. ਮੋਨਿਕਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮਲੂਕਾ ਦੀ ਅਗਵਾਈ ’ਚ ਸੈਂਕੜੇ ਨੌਜਵਾਨ ਭਾਜਪਾ ’ਚ ਹੋਏ ਸ਼ਾਮਿਲ ਸੂਬੇ ਦੀ ਤਰੱਕੀ ਲਈ ਆਮ ਲੋਕਾਂ ਦੀ ਭਾਜਪਾ... ਅਗਲੀ ਖ਼ਬਰ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਕੋਟਫੱਤਾ ਵਿਚ ਚੈਰੀਟੇਬਲ ਲੈਬੋਟਰੀ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।