05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਾਲਵਾ ਕਾਲਜ ਬਠਿੰਡਾ ਦੀਆਂ ਹੋਣਹਾਰ ਵਿਦਿਆਰਥਣਾਂ। ਮਾਲਵਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 04 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਮਾਲਵਾ ਕਾਲਜ ਬਠਿੰਡਾ ਦੇ ਬੀ. ਸੀ.

ਅਜੀਤ ਡੈਸਕ 05-11-2026
ਬਠਿੰਡਾ, 04 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਮਾਲਵਾ ਕਾਲਜ ਬਠਿੰਡਾ ਦੇ ਬੀ.ਸੀ.ਏ. ਦੂਜੇ ਸਾਲ (ਚੌਥੇ ਸਮੈਸਟਰ) ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ 100 ਪ੍ਰਤੀਸ਼ਤ ਸਫਲਤਾ ਹਾਸਲ ਕਰਕੇ ਇੱਕ ਵਾਰ ਫਿਰ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਵਿਚ ਸਿਮਰਜੀਤ ਕੌਰ ਨੇ 85.29 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਰਵਨੀਤ ਕੌਰ ਨੇ 84.7 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਅਤੇ ਨਵਜੋਤ ਕੌਰ ਨੇ 83 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਅਧਿਆਪਕ ਵਰਗ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਲਈ ਵਧਾਈ ਦਿੱਤੀ। ਇਸ ਮੌਕੇ ਕਾਲਜ ਦੀ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਕਾਲਜ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਵਿੱਦਿਅਕ ਸਹੂਲਤਾਂ ਅਤੇ ਸੁਚੱਜਾ ਵਿੱਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੜਕੀਆਂ ਦੀ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਬੀ.ਸੀ.ਏ., ਬੀ.ਬੀ.ਏ., ਬੀ.ਕਾਮ. ਅਤੇ ਬੀ.ਏ. ਕੋਰਸਾਂ ਵਿਚ ਲੜਕੀਆਂ ਨੂੰ ਦਿੱਤੀ ਜਾ ਰਹੀ 50 ਪ੍ਰਤੀਸ਼ਤ ਫ਼ੀਸ ਰਿਆਇਤ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਵਲੋਂ ਐਲਾਨ ਕੀਤਾ ਕਿ ਹੋਣਹਾਰ ਵਿਦਿਆਰਥਣਾਂ ਨੂੰ ਕਾਲਜ ਦੇ ਆਗਾਮੀ ਸਾਲਾਨਾ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣੇ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਅਤ ਦੀ ਅਸਲ ਹਿਤੈਸ਼ੀ ਪਾਰਟੀ ਹੈ- ਸਰਬਜੀਤ ਸਿੰਘ ਝਿੰਜਰ ਮਾਈਸਰਖਾਨਾ ਵਿਖੇ ਸ਼੍ਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।