05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫੇਸਬੁੱਕ ’ਤੇ ਸ਼ੇਅਰ ਟਰੇਡਿੰਗ ਦਾ ਇਸ਼ਤਿਹਾਰ ਦੇਖ ਕੇ ਲਗਾਏ ਪੈਸੇ, ਔਰਤ ਨਾਲ ਲੱਖਾਂ ਦੀ ਸਾਈਬਰ ਠੱਗੀ

ਬਠਿੰਡਾ, 4 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸੋਸ਼ਲ ਮੀਡੀਆ ’ਤੇ ਸ਼ੇਅਰ ਟਰੇਡਿੰਗ ਰਾਹੀਂ ਮੋਟਾ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ ਸਾਈਬਰ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੀਪਿਕਾ ਨਪਿਤ ਨਾਮ ਦੀ ਇੱਕ ਔਰਤ, ਜਿਸ ਦਾ ਪਤੀ ਆਰਮੀ ਕੈਂਟ ਵਿਚ ਨੌਕਰੀ ਕਰਦਾ ਹੈ, ਨੇ ਫੇਸਬੁੱਕ ’ਤੇ ਇੱਕ ਪੋਸਟ ਦੇਖੀ ਸੀ।

ਅਜੀਤ ਡੈਸਕ 05-11-2026
ਬਠਿੰਡਾ, 4 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸੋਸ਼ਲ ਮੀਡੀਆ ’ਤੇ ਸ਼ੇਅਰ ਟਰੇਡਿੰਗ ਰਾਹੀਂ ਮੋਟਾ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ ਸਾਈਬਰ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੀਪਿਕਾ ਨਪਿਤ ਨਾਮ ਦੀ ਇੱਕ ਔਰਤ, ਜਿਸ ਦਾ ਪਤੀ ਆਰਮੀ ਕੈਂਟ ਵਿਚ ਨੌਕਰੀ ਕਰਦਾ ਹੈ, ਨੇ ਫੇਸਬੁੱਕ ’ਤੇ ਇੱਕ ਪੋਸਟ ਦੇਖੀ ਸੀ। ਇਸ ਪੋਸਟ ਵਿਚ ਸ਼ੇਅਰ ਟਰੇਡਿੰਗ ਵਿਚ ਪੈਸੇ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾਉਣ ਦਾ ਦਾਅਵਾ ਕੀਤਾ ਗਿਆ ਸੀ। ਇਸ ਪੋਸਟ ਤੋਂ ਪ੍ਰਭਾਵਿਤ ਹੋ ਕੇ ਔਰਤ ਨੇ ਸ਼ੇਅਰ ਟਰੇਡਿੰਗ ਵਿਚ ਪੈਸੇ ਨਿਵੇਸ਼ ਕਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵਲੋਂ ਵੱਖ-ਵੱਖ ਟਰਾਂਜ਼ੈਕਸ਼ਨਾਂ ਰਾਹੀਂ ਉਸ ਦੇ ਬੈਂਕ ਖਾਤੇ ਵਿਚੋਂ ਕੁੱਲ 17 ਲੱਖ 73 ਹਜ਼ਾਰ 74 ਰੁਪਏ ਟਰਾਂਸਫ਼ਰ ਕਰ ਲਏ ਗਏ। ਇਸ ਤਰਾਂ ਔਰਤ ਨਾਲ ਲੱਖਾਂ ਰੁਪਏ ਦੀ ਆਨਲਾਈਨ ਠੱਗੀ ਹੋ ਗਈ। ਪੀੜਤ ਔਰਤ ਦੀ ਸ਼ਿਕਾਇਤ ਦੇ ਅਧਾਰ ’ਤੇ ਸਾਈਬਰ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ।
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਪ੍ਰੋ. ਰੂਬੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ, ਵਰਕਰਾਂ ਤੇ ਲੋਕਾਂ ਨੇ ਸੰਗਰੂਰ ਵਿਖੇ ਰੈਲੀ ’ਚ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।