‘ਆਪ’ ਕੌਂਸਲਰ ਦੇ ਪਤੀ ਦੀ ਕੁੱਟਮਾਰ
ਭੀਖੀ, 9 ਨਵੰਬਰ (ਬਲਕਾਰ ਸਿੰਘ ਸਹੋਤਾ)-ਸਥਾਨਕ ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਚਰਨਜੀਤ ਕੌਰ ਦੇ ਪਤੀ ਕੁਲਵੰਤ ਸਿੰਘ ਦੀ ਸਵੇਰ ਸਮੇਂ ਸਰਕਾਰੀ ਹਸਪਤਾਲ ਨੇੜੇ ਕੁਝ ਨੌਜਵਾਨਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੇ ਧਲੇਵਾਂ ਰੋਡ ’ਤੇ ਇੱਕ ਪਾਰਕ ’ਚ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਵਰਜਿਆ ਸੀ, ਜਿਸ ਤੋਂ ਖੁੰਦਕ ਕਾਰਨ ਉਸ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ।
ਭੀਖੀ, 9 ਨਵੰਬਰ (ਬਲਕਾਰ ਸਿੰਘ ਸਹੋਤਾ)-ਸਥਾਨਕ ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਚਰਨਜੀਤ ਕੌਰ ਦੇ ਪਤੀ ਕੁਲਵੰਤ ਸਿੰਘ ਦੀ ਸਵੇਰ ਸਮੇਂ ਸਰਕਾਰੀ ਹਸਪਤਾਲ ਨੇੜੇ ਕੁਝ ਨੌਜਵਾਨਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੇ ਧਲੇਵਾਂ ਰੋਡ ’ਤੇ ਇੱਕ ਪਾਰਕ ’ਚ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਵਰਜਿਆ ਸੀ, ਜਿਸ ਤੋਂ ਖੁੰਦਕ ਕਾਰਨ ਉਸ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ’ਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ ਅਤੇ ਨਸ਼ੇ ਦਾ ਵਿਰੋਧ ਕਾਰਨ ਉਨ੍ਹਾਂ ਦੀ ਕੁੱਟਮਾਰ ਹੋਈ ਹੈ। ਦੂਸਰੇ ਪਾਸੇ ਚਰਨਜੀਤ ਕੌਰ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੀ ਕੌਂਸਲਰ ਹੈ ਅਤੇ ਨਗਰ ’ਚ ਨਸ਼ੇ ਦਾ ਵਿਰੋਧ ਕਰਨ ਕਾਰਨ ਉਨ੍ਹਾਂ ਨੂੰ ਤਸ਼ੱਦਦ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਕਸਬੇ ’ਚੋਂ ਨਸ਼ਾ ਰੋਕਣ ਲਈ ਪ੍ਰਸ਼ਾਸਨ ਨੂੰ ਠੋਸ ਕਦਮ ਉਠਾਉਣੇ ਚਾਹੀਦੇ ਹਨ। ਥਾਣਾ ਮੁਖੀ ਗੁਰਮੇਲ ਸਿੰਘ ਨੇ ਕਿਹਾ ਕਿ ਮਾਮਲੇ ਨੂੰ ਜਾਣ-ਬੁੱਝ ਕੇ ਨਸ਼ੇ ਦੀ ਤੂਲ ਦਿੱਤੀ ਜਾ ਰਹੀ ਜਦੋਂ ਕਿ ਇਹ ਆਪਸ ’ਚ ਗੁਆਂਢੀ ਹਨ ਅਤੇ ਆਪਸੀ ਰੰਜਿਸ਼ ’ਚ ਖਿਚੋਤਾਣ ਹੋਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।