11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਗੇਟ ਰੈਲੀ

ਬੁਢਲਾਡਾ, 10 ਨਵੰਬਰ (ਸੁਨੀਲ ਮਨਚੰਦਾ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.

ਅਜੀਤ ਡੈਸਕ 11-11-2026
ਬੁਢਲਾਡਾ, 10 ਨਵੰਬਰ (ਸੁਨੀਲ ਮਨਚੰਦਾ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬੁਢਲਾਡਾ ਡਿਪੂ ਦੇ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂ ਰਮਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਨਾਲ ਹੁਣ ਤੱਕ 65 ਤੋਂ 70 ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਹਾਲੇ ਤੱਕ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ 26 ਅਕਤੂਬਰ ਨੂੰ ਪਟਿਆਲਾ ਵਿਖੇ ਪੀ.ਆਰ.ਟੀ.ਸੀ. ਦੇ ਆਊਟਸੋਰਸ ਮੁਲਾਜ਼ਮਾਂ ਨੂੰ ਦਿੱਤੇ ਗਏ ਕੰਟਰੈਕਟ ਨਿਯੁਕਤੀ ਦੇ ਆਫਰ ਲੈਟਰ ਵੀ ਹੁਣ ਤੱਕ ਅਮਲ ’ਚ ਨਹੀਂ ਆਏ ਅਤੇ ਇਕ ਵੀ ਮੁਲਾਜ਼ਮ ਨੂੰ ਕੰਟਰੈਕਟ ’ਤੇ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ 14 ਅਗਸਤ 2026 ਦੇ ਐਕਟ ਨੰਬਰ 10 ਤਹਿਤ ਸਿੱਧਾ ਵਿਭਾਗ ਅਧੀਨ ਕੰਟਰੈਕਟ ’ਤੇ ਕੀਤਾ ਜਾਵੇ, ਲੰਮੇ ਸਮੇਂ ਤੋਂ ਕੰਮ ਕਰ ਰਹੇ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਨਿਯਮਾਂ ਅਨੁਸਾਰ ਪੱਕਾ ਕੀਤਾ ਜਾਵੇ, ਨਾਜਾਇਜ਼ ਪਰਚੇ ਰੱਦ ਕਰ ਕੇ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਦੀ ਮੀਟਿੰਗ ’ਚ ਵੀ ਸਰਕਾਰ ਵਲੋਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ 16 ਨਵੰਬਰ ਤੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਬਿੰਦਰ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਨਛੱਤਰ ਸਿੰਘ, ਰਾਮ ਸਿੰਘ, ਬਲਦੇਵ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੂਰਾ ਮਹਿੰਗਾਈ ਭੱਤਾ ਨਾ ਦੇਣ ਦੀ ਨਿੰਦਾ ਸਰਕਾਰ ’ਤੇ ਮੰਗਾਂ ਅਣਗੌਲਿਆਂ ਕਰਨ... ਅਗਲੀ ਖ਼ਬਰ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।