ਨਿਪੁੰਨਤਾ ਖੋਜ ਤੇ ਨੈਸ਼ਨਲ ਮੀਨਜ਼ ਸਕਾਲਰਸ਼ਿਪ ਪ੍ਰੀਖਿਆ 22 ਨੂੰ
ਮਾਨਸਾ, 18 ਨਵੰਬਰ (ਰਵੀ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਤੇ ਨੈਸ਼ਨਲ ਮੀਨਜ–ਕਮ–ਮੈਰਿਟ ਸਕਾਲਰਸ਼ਿਪ ਪ੍ਰੀਖਿਆ 22 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਨੀਲਮ ਰਾਣੀ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਅਤੇ ਉਪ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਪ੍ਰੀਖਿਆ ’ਚ ਸੈਸ਼ਨ 2026–27 ਦੇ ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 10 ਤੋਂ 1 ਵਜੇ ਤੱਕ ਹੋਵੇਗਾ।
ਅਜੀਤ ਡੈਸਕ
19-11-2026