18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੜਕ ਦਾ ਕੰਮ ਅੱਧ-ਵਿਚਾਲੇ ਲਟਕਿਆ, ਲੋਕ ਪ੍ਰੇਸ਼ਾਨ

ਬਰੇਟਾ, 18 ਨਵੰਬਰ (ਪਾਲ ਸਿੰਘ ਮੰਡੇਰ)-ਸਥਾਨਕ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਪੋਲ ਉਸ ਵੇਲੇ ਖੁੱਲ੍ਹ ਗਈ ਜਦੋਂ ਠੇਕੇਦਾਰ ਅਤੇ ਨਗਰ ਕੌਂਸਲ ਦੀ ਆਪਸੀ ਖਿੱਚੋਤਾਣ ਕਾਰਨ ਦਿਆਲਪੁਰਾ ਰੋਡ ਵਾਲੀ ਸੜਕ ਦਾ ਨਿਰਮਾਣ ਕਾਰਜ ਅੱਧ-ਵਿਚਾਲੇ ਹੀ ਲਟਕ ਗਿਆ। ਇਸ ਝਗੜੇ ਦੀ ਸਜ਼ਾ ਆਮ ਲੋਕ ਭੁਗਤ ਰਹੇ ਹਨ, ਜਿਨ੍ਹਾਂ ਦਾ ਇਸ ਸਾਰੇ ਕਲੇਸ਼ ਨਾਲ ਕੋਈ ਲੈਣਾ-ਦੇਣਾ ਨਹੀਂ।

ਅਜੀਤ ਡੈਸਕ 19-11-2026
ਬਰੇਟਾ, 18 ਨਵੰਬਰ (ਪਾਲ ਸਿੰਘ ਮੰਡੇਰ)-ਸਥਾਨਕ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਪੋਲ ਉਸ ਵੇਲੇ ਖੁੱਲ੍ਹ ਗਈ ਜਦੋਂ ਠੇਕੇਦਾਰ ਅਤੇ ਨਗਰ ਕੌਂਸਲ ਦੀ ਆਪਸੀ ਖਿੱਚੋਤਾਣ ਕਾਰਨ ਦਿਆਲਪੁਰਾ ਰੋਡ ਵਾਲੀ ਸੜਕ ਦਾ ਨਿਰਮਾਣ ਕਾਰਜ ਅੱਧ-ਵਿਚਾਲੇ ਹੀ ਲਟਕ ਗਿਆ। ਇਸ ਝਗੜੇ ਦੀ ਸਜ਼ਾ ਆਮ ਲੋਕ ਭੁਗਤ ਰਹੇ ਹਨ, ਜਿਨ੍ਹਾਂ ਦਾ ਇਸ ਸਾਰੇ ਕਲੇਸ਼ ਨਾਲ ਕੋਈ ਲੈਣਾ-ਦੇਣਾ ਨਹੀਂ। ਜਾਣਕਾਰੀ ਅਨੁਸਾਰ ਕਰੀਬ 1 ਕਿਲੋਮੀਟਰ ਤੱਕ ਦੀ ਸੜਕ ’ਤੇ ਬਜਰੀ ਪਾ ਕੇ ਛੱਡ ਦਿੱਤੀ ਗਈ ਹੈ, ਕਿਤੇ ਬਜਰੀ ਖਿੱਲਰੀ ਪਈ ਹੈ ਅਤੇ ਕਿਤੇ ਡੂੰਘੇ ਟੋਏ ਹਨ, ਜਿਸ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ ਜਦਕਿ ਰਾਤ ਨੂੰ ਹਨੇਰੇ ’ਚ ਹਾਦਸਿਆਂ ਦਾ ਖ਼ਤਰਾ ਮੰਡਰਾਉਂਦਾ ਰਹਿੰਦਾ ਹੈ। ਸਕੂਲੀ ਬੱਚੇ, ਬਜ਼ੁਰਗ ਅਤੇ ਦੋ-ਪਹੀਆ ਵਾਹਨ ਚਾਲਕ ਸਭ ਤੋਂ ਵੱਧ ਪ੍ਰੇਸ਼ਾਨ ਹਨ। ਸੜਕ ਕਿਨਾਰੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗਾਹਕ ਆਉਣੋਂ ਹੱਟ ਗਏ ਹਨ ਅਤੇ ਕੰਮ-ਕਾਜ ਲਗਭਗ ਠੱਪ ਹੋ ਚੁੱਕਾ ਹੈ। ਇਸ ਮਾਮਲੇ ’ਚ ਠੇਕੇਦਾਰ ਦਾ ਕਹਿਣਾ ਹੈ ਕਿ ਨਗਰ ਕੌਂਸਲ ਵਲੋਂ ਕੀਤੇ ਕੰਮ ਦੀ ਅਦਾਇਗੀ ਸਮੇਂ ਸਿਰ ਨਹੀਂ ਕੀਤੀ ਗਈ ਜਦਕਿ ਕੌਂਸਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਠੇਕੇਦਾਰ ਨੇ ਸ਼ਰਤਾਂ ਮੁਤਾਬਿਕ ਕੰਮ ਨੇਪਰੇ ਨਹੀਂ ਚੜਾਇਆ। ਇਲਾਕਾ ਵਾਸੀਆਂ ਨੇ ਮ ੰਗ ਕੀਤੀ ਹੈ ਕਿ ਸੜਕ ਦਾ ਕੰਮ ਤੁਰੰਤ ਮੁੜ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ ।
ਪਿਛਲੀ ਖ਼ਬਰ ਸਕੂਲਾਂ ਦੇ ਖਾਤਿਆਂ ’ਚ ਗ੍ਰਾਂਟ ਦੀ ਰਕਮ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਪਾਈ ਜਾਵੇ– ਡੀ. ਟੀ. ਐੱਫ. ਅਗਲੀ ਖ਼ਬਰ ਡਾ. ਨਿਸ਼ਾਨ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਜ਼ਿਲ੍ਹੇ ਦੀ ਸਿਆਸਤ ’ਚ ਚਰਚਾ ਦਾ ਵਿਸ਼ਾ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।