ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਪਿੰਡ ਰਾਏਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ
ਮਾਨਸਾ, 19 ਨਵੰਬਰ (ਰਾਵਿੰਦਰ ਸਿੰਘ ਰਵੀ)- ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਨੇੜਲੇ ਪਿੰਡ ਰਾਏਪੁਰ ਦੇ ਗੁਰੂ ਘਰ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ, ਪਤਨੀ ਮਨਪ੍ਰੀਤ ਕੌਰ ਸਮੇਤ ਦੋਵੇਂ ਬੱਚੇ ਅਤੇ ਰਿਸ਼ਤੇਦਾਰ ਹਾਜ਼ਰ ਸਨ।
ਮਾਨਸਾ, 19 ਨਵੰਬਰ (ਰਾਵਿੰਦਰ ਸਿੰਘ ਰਵੀ)- ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਨੇੜਲੇ ਪਿੰਡ ਰਾਏਪੁਰ ਦੇ ਗੁਰੂ ਘਰ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ, ਪਤਨੀ ਮਨਪ੍ਰੀਤ ਕੌਰ ਸਮੇਤ ਦੋਵੇਂ ਬੱਚੇ ਅਤੇ ਰਿਸ਼ਤੇਦਾਰ ਹਾਜ਼ਰ ਸਨ। ਭੀਮ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਦਾ ਤਿਆਗ ਕਰ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਜਿੱਥੇ ਵੀ ਨਸ਼ਾ ਵਿਕਦਾ ਦਿਖਾਈ ਦੇਵੇ, ਉਸ ਵਿਰੁੱਧ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਹੁਣ ਸਮੁੱਚੇ ਪੰਜਾਬ ਦੀ ਨੌਜਵਾਨੀ ਨੂੰ ਇਸ ਸੰਘਰਸ਼ ਨੂੰ ਅੱਗੇ ਵਧਾਉਣ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਦੀ ਨਹੀਂ ਸਗੋਂ ਪੂਰੇ ਪੰਜਾਬ ਦੀ ਸਾਂਝੀ ਜ਼ਿੰਮੇਵਾਰੀ ਹੈ।