19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਏ.ਡੀ.ਸੀ. ਵਲੋਂ ਪਿੰਡ ਤਾਮਕੋਟ ਵਿਖੇ ਮਗਨਰੇਗਾ ਤਹਿਤ ਕਾਰਜਾਂ ਦਾ ਅਚਨਚੇਤ ਨਿਰੀਖਣ

ਮਾਨਸਾ, 19 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਵਲੋਂ ਨੇੜਲੇ ਪਿੰਡ ਤਾਮਕੋਟ ਦਾ ਦੌਰਾ ਕਰ ਕੇ ‘ਵਿਕਸਤ ਭਾਰਤ-ਗਾਰੰਟੀ ਫ਼ਾਰ ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)’ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਮੌਕੇ ’ਤੇ ਕੰਮਾਂ ਦੀ ਗੁਣਵੱਤਾ ਅਤੇ ਮਜ਼ਦੂਰਾਂ ਦੀ ਹਾਜ਼ਰੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੰਮ ਵਾਲੀ ਥਾਂ ’ਤੇ ਪੂਰੀ ਪਾਰਦਰਸ਼ਤਾ ਰੱਖੀ ਜਾਵੇ।

ਅਜੀਤ ਡੈਸਕ 20-11-2026
ਮਾਨਸਾ, 19 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਵਲੋਂ ਨੇੜਲੇ ਪਿੰਡ ਤਾਮਕੋਟ ਦਾ ਦੌਰਾ ਕਰ ਕੇ ‘ਵਿਕਸਤ ਭਾਰਤ-ਗਾਰੰਟੀ ਫ਼ਾਰ ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)’ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਮੌਕੇ ’ਤੇ ਕੰਮਾਂ ਦੀ ਗੁਣਵੱਤਾ ਅਤੇ ਮਜ਼ਦੂਰਾਂ ਦੀ ਹਾਜ਼ਰੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੰਮ ਵਾਲੀ ਥਾਂ ’ਤੇ ਪੂਰੀ ਪਾਰਦਰਸ਼ਤਾ ਰੱਖੀ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਮਜ਼ਦੂਰ ਦੀ ਜਾਅਲੀ ਹਾਜ਼ਰੀ ਬਿਲਕੁਲ ਨਾ ਲਗਾਈ ਜਾਵੇ ਅਤੇ ਸਿਰਫ਼ ਕੰਮ ਕਰਨ ਵਾਲੇ ਅਸਲ ਮਜ਼ਦੂਰਾਂ ਦੀ ਹੀ ਸਹੀ ਹਾਜ਼ਰੀ ਦਰਜ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਕਿ ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਸ ਮਿਸ਼ਨ ਤਹਿਤ ਕੰਮ ਕਰਨ ਵਾਲੇ ਸਾਰੇ ਮਜ਼ਦੂਰਾਂ ਨੂੰ ਸਰਕਾਰੀ ਨਿਯਮਾਂ ਮੁਤਾਬਿਕ ਉਨ੍ਹਾਂ ਦੀ ਬਣਦੀ ਪੂਰੀ ਉਜਰਤ ਸਮੇਂ ਸਿਰ ਮਿਲਣੀ ਯਕੀਨੀ ਬਣਾਈ ਜਾਵੇ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਇਸ ਯੋਜਨਾ ਦਾ ਪੂਰਾ ਲਾਭ ਮਿਲ ਸਕੇ। ਉਨ੍ਹਾਂ ਮੌਕੇ ’ਤੇ ਮੌਜੂਦ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ‘ਯੂਥ ਫੀਟ 2026’ ਦਾ ਸ਼ਾਨਦਾਰ ਆਯੋਜਨ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ, ‘ਆਪ’ ਸਰਕਾਰ ’ਤੇ ਵਰ੍ਹੇ ਗੁਰਮੀਤ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।