22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੇਵਾ ਮੁਕਤ ਅਧਿਕਾਰੀ ਨੇ ਬੁਢਲਾਡਾ ਹਲਕੇ ਦੇ ਪਿੰਡਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬੁਢਲਾਡਾ, 21 ਨਵੰਬਰ (ਸੁਨੀਲ ਮਨਚੰਦਾ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਪੰਜਾਬ ਪ੍ਰਦੇਸ਼ ਐਸ. ਸੀ.

ਅਜੀਤ ਡੈਸਕ 22-11-2026
ਬੁਢਲਾਡਾ, 21 ਨਵੰਬਰ (ਸੁਨੀਲ ਮਨਚੰਦਾ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਪੰਜਾਬ ਪ੍ਰਦੇਸ਼ ਐਸ.ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਤੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਖੁਸ਼ੀ ਰਾਮ ਵਲੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਦੱਸਣਯੋਗ ਹੈ ਕਿ ਉਹ ਮਾਸਾ ਦੇ ਡੀ.ਸੀ. ਵੀ ਰਹੇ ਹਨ। ਉਨ੍ਹਾਂ ਦੱਸਿਆ ਕਿ ਆਪਣੇ ਡੀ.ਸੀ. ਕਾਰਜਕਾਲ ਦੌਰਾਨ ਬੁਢਲਾਡਾ ਹਲਕੇ ਦੇ ਵਿਕਾਸ ਅਤੇ ਤਰੱਕੀ ਲਈ ਕਈ ਅਹਿਮ ਪ੍ਰੋਜੈਕਟ ਮਨਜ਼ੂਰ ਕਰ ਕੇ ਲੋਕਾਂ ਦੇ ਸਪੁਰਦ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਬੁਢਲਾਡਾ ਅੰਦਰ ਪਹਿਲੀ ਜੁਡੀਸ਼ੀਅਲ ਅਦਾਲਤ ਸਥਾਪਿਤ ਕੀਤੀ ਗਈ ਸੀ। ਇਸੇ ਤਰ੍ਹਾਂ ਬੁਢਲਾਡਾ ਦਾ ਓਵਰ ਬ੍ਰਿਜ ਦਾ ਪ੍ਰੋਜੈਕਟ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੂਰਾ ਕੀਤਾ ਗਿਆ ਸੀ। ਪਿੰਡਾਂ ਦੀਆਂ ਲਿੰਕ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ ਦੇ ਸੁਧਾਰ ਲਈ ਉਹ ਹਮੇਸ਼ਾ ਯਤਨਸ਼ੀਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਲਈ ਹਰ ਇਕ ਵਿਧਾਨ ਸਭਾ ਹਲਕੇ ’ਚ ਪਾਰਟੀ ਆਗੂ ਤੇ ਵਰਕਰ ਸਰਗਰਮੀ ਨਾਲ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਪਿਛਲੀ ਖ਼ਬਰ ਵਿੱਦਿਅਕ ਮੁਕਾਬਲਿਆਂ ਵਿਚ ਬੱਪੀਆਣਾ ਸੈਂਟਰ ਦੇ ਸਕੂਲਾਂ ਨੇ ਬਾਜ਼ੀ ਮਾਰੀ ਅਗਲੀ ਖ਼ਬਰ ‘ਪੰਜਾਬ ਸੰਭਾਲੋ’ ਮੁਹਿੰਮ ਤਹਿਤ ਬਸਪਾ ਵਲੋਂ ਬੋਹਾ ਖੇਤਰ ’ਚ ਵਿਸ਼ਾਲ ਪੈਦਲ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।