26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਸਮਾਓਂ ਵਿਖੇ ਲੱਡੂ ਵੰਡੇ

ਭੀਖੀ, 26 ਨਵੰਬਰ (ਬਲਕਾਰ ਸਿੰਘ ਸਹੋਤਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਖੁਸ਼ੀ ’ਚ ਪਿੰਡ ਸਮਾਓਂ ਵਿਖੇ ਡਾ. ਗੁਰਤੇਜ ਸਿੰਘ ਚਹਿਲ ਦੇ ਦਫ਼ਤਰ ’ਚ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ।

ਅਜੀਤ ਡੈਸਕ 27-11-2026
ਭੀਖੀ, 26 ਨਵੰਬਰ (ਬਲਕਾਰ ਸਿੰਘ ਸਹੋਤਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਖੁਸ਼ੀ ’ਚ ਪਿੰਡ ਸਮਾਓਂ ਵਿਖੇ ਡਾ. ਗੁਰਤੇਜ ਸਿੰਘ ਚਹਿਲ ਦੇ ਦਫ਼ਤਰ ’ਚ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ। ਆਗੂਆਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਉਂਦਿਆਂ ਗੱਠਜੋੜ ਦਾ ਸਵਾਗਤ ਕੀਤਾ। ਡਾ. ਗੁਰਤੇਜ ਸਿੰਘ ਚਹਿਲ ਜ਼ਿਲ੍ਹਾ ਇੰਚਾਰਜ ਬਠਿੰਡਾ ਸ਼ਹਿਰੀ ਤੇ ਸਟੇਟ ਕਾਰਜਕਾਰਨੀ ਮੈਂਬਰ ਭਾਜਪਾ ਕਿਸਾਨ ਮੋਰਚਾ ਨੇ ਕਿਹਾ ਕਿ ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਦੀ ਰਾਜਨੀਤੀ ’ਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਤੇ ਸਮਾਜ ਦੇ ਹਰ ਵਰਗ ਦੇ ਹਿਤਾਂ ਦੀ ਰਾਖੀ ਕਰਨਾ ਤੇ ਸੂਬੇ ’ਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣਾ ਦੋਵਾਂ ਪਾਰਟੀਆਂ ਦਾ ਸਾਂਝਾ ਉਦੇਸ਼ ਰਹੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹੁੰਦੇ ਹਨ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਵਿਵੇਕ ਜੈਨ, ਜ਼ਿਲ੍ਹਾ ਪ੍ਰਧਾਨ ਕਲਚਰ ਸੈੱਲ ਭਾਜਪਾ ਤਰਸੇਮ ਲੋਟੀਆ, ਜਨਰਲ ਸਕੱਤਰ ਐਸ.ਸੀ. ਮੋਰਚਾ ਗੁਰਸਰਨ ਸਿੰਘ ਧਾਲੀਵਾਲ, ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਬਰਾੜ, ਜ਼ਿਲ੍ਹਾ ਸਪੋਰਟਸ ਪ੍ਰਧਾਨ ਦੀਪਕ ਕੁਮਾਰ ਤੁਰਕੀਆ, ਜ਼ਿਲ੍ਹਾ ਪ੍ਰਧਾਨ ਓ.ਬੀ.ਸੀ. ਸੈੱਲ ਹਰੀਸ਼ ਕੁਮਾਰ, ਜਸਵੀਰ ਸਿੰਘ, ਸੁਖਵਿੰਦਰ ਸਿੰਘ ਪੰਮੀ, ਸੀਨੀਅਰ ਅਕਾਲੀ ਆਗੂ ਨਿਰਭੈ ਸਿੰਘ, ਚਿਤਵੰਤ ਕੌਰ, ਮਨਜੀਤ ਕੌਰ, ਗੁਲਜ਼ਾਰ ਸਿੰਘ ਬਾਜਪਾਈ, ਰੋਹਤਾਸ਼ ਕੁਮਾਰ ਸਿੰਗਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਵਲੋਂ 6 ਦੀ ਮਜ਼ਦੂਰ ਕਿਰਤੀ ਮਹਾਂ-ਪੰਚਾਇਤ ਸੰਬੰਧੀ ਤਿਆਰੀ ਮੀਟਿੰਗਾਂ ਅਗਲੀ ਖ਼ਬਰ ਇਲੈਕਟ੍ਰੀਸ਼ਨ ਟਰੇਡ ’ਚ ਦੇਸ਼ ਭਰ ’ਚੋਂ ਮੋਹਰੀ ਰਹਿਣ ਵਾਲੀ ਜਸਪ੍ਰੀਤ ਕੌਰ ਦਾ ਡੀ.ਸੀ. ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।