ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗਾ-ਗੁੜੱਦੀ
ਬੁਢਲਾਡਾ, 26 ਨਵੰਬਰ (ਸੁਨੀਲ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਜ਼ਿਲ੍ਹੇ ਦੇ ਅਕਾਲੀ ਤੇ ਭਾਜਪਾ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ। ਗੱਠਜੋੜ ਦੇ ਐਲਾਨ ਤੋਂ ਬਾਅਦ ਪਿੰਡਾਂ ’ਚ ਵੀ ਦੋਵੇਂ ਪਾਰਟੀਆਂ ਦੇ ਵਰਕਰਾਂ ਤੇ ਆਗੂਆਂ ’ਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਅਜੀਤ ਡੈਸਕ
27-11-2026