27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਿਸ਼ੇਸ਼ ਸੈਮੀਨਾਰ ਕਰਵਾਇਆ

ਮਾਨਸਾ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਰੋਟਰੀ ਕਲੱਬ ਮਾਨਸਾ ਰੋਇਲ ਵਲੋਂ ਸਥਾਨਕ ਐਸ. ਡੀ.

ਅਜੀਤ ਡੈਸਕ 27-11-2026
ਮਾਨਸਾ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਰੋਟਰੀ ਕਲੱਬ ਮਾਨਸਾ ਰੋਇਲ ਵਲੋਂ ਸਥਾਨਕ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਸੈਮੀਨਾਰ ਕਰਵਾਇਆ ਗਿਆ। ਸ਼ੁਰੂਆਤ ਕਲੱਬ ਪ੍ਰਧਾਨ ਪਰਮਿੰਦਰ ਗੋਇਲ ਨੂੰ ਕਾਲਰ ਪਹਿਨਾਉਣ ਉਪਰੰਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਮੁੱਖ ਸਲਾਹਕਾਰ ਤੇ ਸਾਬਕਾ ਗਵਰਨਰ ਪ੍ਰੇਮ ਅਗਰਵਾਲ ਨੇ ਕਿਹਾ ਕਿ ਔਰਤਾਂ ਵਿਰੁੱਧ ਹਿੰਸਾ ਰੋਕਣ ਲਈ ਜਾਗਰੂਕਤਾ ਪੈਦਾ ਕਰਨ ਲਈ ਗੈਰ-ਸਰਕਾਰੀ ਸੰਸਥਾਵਾਂ ਪ੍ਰਭਾਵਸ਼ਾਲੀ ਯੋਗਦਾਨ ਪਾ ਸਕਦੀਆਂ ਹਨ। ਮੁੱਖ ਬੁਲਾਰੇ ਡਾ. ਗੁਰਪ੍ਰੀਤ ਕੌਰ ਤੇ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਔਰਤਾਂ ਨਾਲ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਅਨਿਆਂ ਖਿਲਾਫ ਆਵਾਜ਼ ਉਠਾਉਣਾ ਸਮੇਂ ਦੀ ਲੋੜ ਹੈ। ਕਾਲਜ ਪ੍ਰਿੰਸੀਪਲ ਗਰਿਮਾ ਮਹਾਜਨ ਨੇ ਕਿਹਾ ਕਿ ਹਰ ਲੜਕੀ ਨੂੰ ਬਿਨਾਂ ਕਿਸੇ ਡਰ ਤੋਂ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਸੁਪਨੇ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਆਈ.ਐਮ.ਏ. ਦੇ ਜਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਔਰਤਾਂ ਵਿਰੁੱਧ ਹਿੰਸਾ ਰੋਕਣ ਲਈ ਵੱਖ-ਵੱਖ ਐਕਟਾਂ ਦਾ ਜ਼ਿਕ ਰ ਕੀਤਾ। ਸੈਮੀਨਾਰ ਦੇ ਚੇਅਰਮੈਨ ਹਰੀਸ਼ ਗਰਗ, ਰਾਕੇਸ਼ ਸੇਠੀ, ਰਮੇਸ਼ ਜਿੰਦਲ, ਅਮਿਤ ਗੋਇਲ, ਮਨੋਜ ਗੋਇਲ ਜੀਵਨ ਸਿੰਗਲਾ, ਭੂਸ਼ਨ ਜਿੰਦਲ, ਪ੍ਰਾਚੀ ਗੋਇਲ, ਰੇਣੂ ਅਗਰਵਾਲ, ਪ੍ਰੋਫੈਸਰ ਸਿੰਮੀ, ਕਾਮਨੀ ਗੋਇਲ, ਪੱਲਵੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਬੁਢਲਾਡਾ ਵਿਖੇ ਵਰਕਰਾਂ ਨੇ ਵੰਡੇ ਲੱਡੂ ਅਗਲੀ ਖ਼ਬਰ ਰਾਜਿੰਦਰਪਾਲ ਸਿੰਘ ਨੇ ਮਾਨਸਾ ਦੇ ਡੀ. ਐਸ. ਪੀ (ਡੀ) ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।