ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਭਲੇ ਲਈ ਨਹੀਂ ਸਗੋਂ ਆਪਣੀ ਹੋਂਦ ਬਚਾਉਣ ਲਈ - ਕੁਲਵੰਤ ਰਾਏ ਸਿੰਗਲਾ
ਮਾਨਸਾ, 26 ਨਵੰਬਰ (ਰਾਵਿੰਦਰ ਸਿੰਘ ਰਵੀ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਕੀਤਾ ਗਿਆ ਗੱਠਜੋੜ ਪੰਜਾਬ ਦੇ ਭਲੇ ਜਾਂ ਲੋਕਾਂ ਦੀ ਭਲਾਈ ਲਈ ਨਹੀਂ ਸਗੋਂ ਦੋਵਾਂ ਪਾਰਟੀਆਂ ਨੇ ਸਿਆਸੀ ਹੋਂਦ ਬਚਾਉਣ ਦੇ ਮਕਸਦ ਨਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਆਪਣੀ ਸਿਆਸੀ ਸਥਿਤੀ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁੜ ਇਕੱਠੇ ਹੋਣ ਦੀ ਲੋੜ ਮਹਿਸੂਸ ਹੋਈ ਹੈ।
ਮਾਨਸਾ, 26 ਨਵੰਬਰ (ਰਾਵਿੰਦਰ ਸਿੰਘ ਰਵੀ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਕੀਤਾ ਗਿਆ ਗੱਠਜੋੜ ਪੰਜਾਬ ਦੇ ਭਲੇ ਜਾਂ ਲੋਕਾਂ ਦੀ ਭਲਾਈ ਲਈ ਨਹੀਂ ਸਗੋਂ ਦੋਵਾਂ ਪਾਰਟੀਆਂ ਨੇ ਸਿਆਸੀ ਹੋਂਦ ਬਚਾਉਣ ਦੇ ਮਕਸਦ ਨਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਆਪਣੀ ਸਿਆਸੀ ਸਥਿਤੀ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁੜ ਇਕੱਠੇ ਹੋਣ ਦੀ ਲੋੜ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਵਲੋਂ ਕੀਤੇ ਜਾਂਦੇ ਵਾਅਦਿਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਜਦਕਿ ਲੋਕਾਂ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸੂਬੇ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀਆਂ ਸਮੱਸਿਆਵਾਂ, ਵਪਾਰੀਆਂ ਦੇ ਹਿਤਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇ। ਸ੍ਰੀ ਸਿੰਗਲਾ ਨੇ ਦਾਅਵਾ ਕੀਤਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਵੱਡੇ ਬਹੁਮਤ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਪੰਜਾਬ ਦੀ ਸਿਆਸਤ ਲਈ ਅਹਿਮ ਸਾਬਤ ਹੋਣਗੀਆਂ ਤੇ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਸੂਬੇ ਦੇ ਭਵਿੱਖ ਨੂੰ ਧਿਆਨ ’ਚ ਰੱਖ ਕੇ ਫੈਸਲਾ ਕਰਨਗੇ।