26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨੈਸ਼ਨਲ ਸਟਾਈਲ ਕਬੱਡੀ ’ਚੋਂ ਜੀਤਸਰ ਸਕੂਲ ਦੀਆਂ ਵਿਦਿਆਰਥਣਾਂ ਮੋਹਰੀ

ਬੁਢਲਾਡਾ, 26 ਨਵੰਬਰ (ਸੁਨੀਲ ਮਨਚੰਦਾ)- ਸਰਕਾਰੀ ਪ੍ਰਾਇਮਰੀ ਸਕੂਲ ਬਹਿਣੀਵਾਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ’ਚ ਜੀਤਸਰ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਫਾਈਨਲ ਮੁਕਾਬਲਾ ਬੁਢਲਾਡਾ ਤੇ ਝੁਨੀਰ ਬਲਾਕ ਦੀਆਂ ਟੀਮਾਂ ਵਿਚਕਾਰ ਹੋਇਆ ਜਿਸ ’ਚ ਬੁਢਲਾਡਾ ਬਲਾਕ ਦੀ ਟੀਮ ਨੇ ਜਿੱਤ ਦਰਜ ਕੀਤੀ।

ਅਜੀਤ ਡੈਸਕ 27-11-2026
ਬੁਢਲਾਡਾ, 26 ਨਵੰਬਰ (ਸੁਨੀਲ ਮਨਚੰਦਾ)- ਸਰਕਾਰੀ ਪ੍ਰਾਇਮਰੀ ਸਕੂਲ ਬਹਿਣੀਵਾਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ’ਚ ਜੀਤਸਰ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਫਾਈਨਲ ਮੁਕਾਬਲਾ ਬੁਢਲਾਡਾ ਤੇ ਝੁਨੀਰ ਬਲਾਕ ਦੀਆਂ ਟੀਮਾਂ ਵਿਚਕਾਰ ਹੋਇਆ ਜਿਸ ’ਚ ਬੁਢਲਾਡਾ ਬਲਾਕ ਦੀ ਟੀਮ ਨੇ ਜਿੱਤ ਦਰਜ ਕੀਤੀ। ਜ਼ਿਕਰਯੋਗ ਹੈ ਕਿ ਬੁਢਲਾਡਾ ਬਲਾਕ ਦੀ ਟੀਮ ’ਚ ਜੀਤਸਰ ਸਕੂਲ ਦੀਆਂ 11 ਵਿਦਿਆਰਥਣਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਦੀ ਮਨਜੋਤ ਕੌਰ ਸ਼ਾਮਲ ਸੀ। ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਗੁਰਪਿਆਰ ਸਿੰਘ ਨੇ ਕਿਹਾ ਕਿ ਵਿਦਿਆਰਥਣਾਂ ਨੇ ਕਬੱਡੀ ’ਚ ਜਿੱਤ ਹਾਸਲ ਕਰ ਕੇ ਮਾਣਮੱਤੀ ਪ੍ਰਾਪਤੀ ਸਕੂਲ ਦੀ ਝੋਲੀ ਪਾਈ ਹੈ। ਉਨ੍ਹਾਂ ਹੋਰਨਾਂ ਵਿਦਿਆਰਥਣਾਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ – ਮਨਪ੍ਰੀਤ ਸਿੰਘ ਬਾਦਲ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ਨਾਲ ਪੰਜਾਬ ਮੁੜ ਵਿਕਾਸ ਦੀ ਲੀਹ ’ਤੇ ਪਰਤੇਗਾ- ਗੁਰਮੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।