29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਮਾਨਸਾ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ

ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਗੁਰੂ ਗੋਬਿੰਦ ਸਿੰਘ ਆਈ. ਟੀ.

ਅਜੀਤ ਡੈਸਕ 29-11-2026
ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਸੈਸ਼ਨ 2025-26 ’ਚ ਪਾਸ ਹੋਏ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਹਰੇਕ ਟਰੇਡ ਦੇ ਪਹਿਲੀਆਂ 3 ਪੁਜ਼ੀਸ਼ਨਾਂ ’ਤੇ ਆਉਣ ਵਾਲਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਹਾਸਲ ਕਰਨ ਵਾਲੇ ਸਿਖਿਆਰਥੀਆਂ ’ਚ ਜਸਮੀਤ ਸਿੰਘ 93.6 ਪ੍ਰਤੀਸ਼ਤ ਵੈਲਡਰ ਟਰੇਡ, ਸੁਖਜੀਤ ਕੌਰ 90.8 ਕਢਾਈ ਟਰੇਡ, ਗੁਰਦੀਪ ਕੌਰ 90.5 ਕਟਾਈ ਟਰੇਡ, ਗੁਰਮਨਜੋਤ ਸਿੰਘ ਚਹਿਲ 87.8 ਪਲੰਬਰ ਟਰੇਡ, ਕੁਲਦੀਪ ਸਿੰਘ 90.3 ਇਲੈਕਟ੍ਰੀਸ਼ੀਅਨ ਟਰੇਡ, ਖੁਸ਼ਪ੍ਰੀਤ ਸਿੰਘ 86.2 ਪ੍ਰਤੀਸ਼ਤ ਵਾਇਰਮੈਨ ਟਰੇਡ ਨੇ ਪਹਿਲਾ ਸਥਾਨ ਹਾਸਲ ਕੀਤਾ। ਸੰਸਥਾ ਦੇ ਚੇਅਰਮੈਨ ਮਨਜੀਤ ਸਿੰਘ ਖੁਡਾਲ ਨੇ ਸਿਖਿਆਰਥੀਆਂ ਨੂੰ ਚੰਗੇ ਭਵਿੱਖ ਲਈ ਵਧਾਈ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੀ ਆਈ. ਟੀ. ਆਈ. ’ਚੋਂ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਪਹਿਲੀ ਵਾਰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਆਈ. ਟੀ. ਆਈ. ਦੀ ਵਧਦੀ ਮੰਗ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਸਿੰਘ, ਸਿਕੰਦਰ ਸਿੰਘ, ਸੁਖਦੀਪ ਸਿੰਘ, ਪਰਦੀਪ ਸਿੰਘ, ਨਵਪ੍ਰੀਤ ਸਿੰਘ, ਰਵਿੰਦਰ ਸਿੰਘ, ਸੁਨੀਤਾ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਖਾਂ ਦਾ ਚੈੱਕਅੱਪ ਤੇ ਅਪ੍ਰੇਸ਼ਨ ਕੈਂਪ ਅੱਜ ਅਗਲੀ ਖ਼ਬਰ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।