24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਅਨਮੋਲਪ੍ਰੀਤ ਕੌਰ ਨੇ ਏਮਜ਼ ਬਠਿੰਡਾ ’ਚ ਐੱਮ.ਬੀ.ਬੀ.ਐੱਸ. ਦਾਖ਼ਲਾ ਲੈ ਕੇ ਰਚਿਆ ਇਤਿਹਾਸ

ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)-ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ ਦੀ ਹੋਣਹਾਰ ਵਿਦਿਆਰਥਨ ਅਨਮੋਲਪ੍ਰੀਤ ਕੌਰ ਨੇ ਦੇਸ਼ ਦੇ ਵਕਾਰੀ ਮੈਡੀਕਲ ਸੰਸਥਾਨ ਏਮਜ਼ ਬਠਿੰਡਾ ਵਿਚ ਐੱਮ. ਬੀ.

ਅਜੀਤ ਡੈਸਕ 24-08-2026
ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)-ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ ਦੀ ਹੋਣਹਾਰ ਵਿਦਿਆਰਥਨ ਅਨਮੋਲਪ੍ਰੀਤ ਕੌਰ ਨੇ ਦੇਸ਼ ਦੇ ਵਕਾਰੀ ਮੈਡੀਕਲ ਸੰਸਥਾਨ ਏਮਜ਼ ਬਠਿੰਡਾ ਵਿਚ ਐੱਮ.ਬੀ.ਬੀ.ਐੱਸ ਵਿਚ ਦਾਖਲਾ ਹਾਸਲ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਖੁ਼ੁਸ਼ੀ ਸਾਂਝੀ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ: ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਅਨਮੋਲਪ੍ਰੀਤ ਕੌਰ ਦੀ ਇਸ ਕਾਮਯਾਬੀ ਪਿੱਛੇ ਉਸ ਦੀ ਨਿਰੰਤਰ ਮਿਹਨਤ, ਦ੍ਰਿੜ੍ਹ ਇਰਾਦਾ, ਪੜ੍ਹਾਈ ਪ੍ਰਤੀ ਸਮਰਪਣ ਅਤੇ ਲਗਨ ਅਹਿਮ ਕਾਰਕ ਰਹੇ। ਇਸ ਦੇ ਨਾਲ ਹੀ ਸਕੂਲ ਦੇ ਅਧਿਆਪਕਾਂ ਵਲੋਂ ਸਮੇਂ-ਸਮੇਂ ’ਤੇ ਦਿੱਤੀ ਗਈ ਯੋਗ ਅਕਾਦਮਿਕ ਅਗਵਾਈ ਅਤੇ ਮਾਰਗਦਰਸ਼ਨ ਨੇ ਵੀ ਉਸ ਨੂੰ ਆਪਣੇ ਟੀਚੇ ਤੱਕ ਪਹੁੰਚਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਅਨਮੋਲਪ੍ਰੀਤ ਕੌਰ ਦੀ ਇਸ ਪ੍ਰਾਪਤੀ ਨੂੰ ਸਕੂਲ ਲਈ ਮਾਣ ਵਾਲਾ ਪਲ ਦੱਸਦਿਆਂ ਸਮੁੱਚੀ ਸਕੂਲ ਟੀਮ ਨੇ ਵਿਦਿਆਰਥਣ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ, ਲਗਨ, ਸਹੀ ਦਿਸ਼ਾ ਅਤੇ ਲਗਾਤਾਰ ਯਤਨਾਂ ਨਾਲ ਵੱਡੇ ਤੋਂ ਵੱਡੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਸਕੂਲ ਦੀ ਇਸ ਹੋਣਹਾਰ ਵਿਦਿਆਰਥਣ ਦੀ ਕਾਮਯਾਬੀ ’ਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਸਤਿੰਦਰ ਸਿੰਘ, ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਨਮੋਲਪ੍ਰੀਤ ਕੌਰ ਦੇ ਉੱਜਵਲ ਭਵਿੱਖ ਅਤੇ ਮੈਡੀਕਲ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਵਿਚ ਸਦਭਾਵਨਾ ਦਿਵਸ ’ਤੇ ਸੈਮੀਨਾਰ ਕਰਵਾਇਆ ਪਿੰਡ ਪੰਡੋਰੀ ਖੱਤਰੀਆਂ ਦਾ ਸਾਬਕਾ ਸਰਪੰਚ ਕਾਂਗਰਸ ਪਾਰਟੀ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਵਿਚ ਸਦਭਾਵਨਾ ਦਿਵਸ ’ਤੇ ਸੈਮੀਨਾਰ ਕਰਵਾਇਆ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।