24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਜਨ ਲਾਲ ਨੇ ਹਲਕਾ ਵਿਧਾਇਕ ਨਾਲ ਪਿੰਡ ਦੀਆਂ ਸਮੱਸਿਆਵਾਂ ਕੀਤੀਆਂ ਸਾਂਝੀਆਂ

ਬੱਲੂਆਣਾ, 23 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬੱਲੂਆਣਾ ਦੇ ਮੌਜੂਦਾ ਸਰਪੰਚ ਅਤੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਭਜਨ ਲਾਲ ਨੇ ਆਪਣੇ ਦਫ਼ਤਰ ਵਿਖੇ ਹਲਕਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨਾਲ ਪਿੰਡ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਹਲਕਾ ਵਿਧਾਇਕ ਗੋਲਡੀ ਵਿਸ਼ੇਸ਼ ਤੌਰ ’ਤੇ ਭਜਨ ਲਾਲ ਦੇ ਗ੍ਰਹਿ ਵਿਖੇ ਪੁੱਜੇ ਹੋਏ ਸਨ।

ਅਜੀਤ ਡੈਸਕ 24-08-2026
ਬੱਲੂਆਣਾ, 23 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬੱਲੂਆਣਾ ਦੇ ਮੌਜੂਦਾ ਸਰਪੰਚ ਅਤੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਭਜਨ ਲਾਲ ਨੇ ਆਪਣੇ ਦਫ਼ਤਰ ਵਿਖੇ ਹਲਕਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨਾਲ ਪਿੰਡ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਹਲਕਾ ਵਿਧਾਇਕ ਗੋਲਡੀ ਵਿਸ਼ੇਸ਼ ਤੌਰ ’ਤੇ ਭਜਨ ਲਾਲ ਦੇ ਗ੍ਰਹਿ ਵਿਖੇ ਪੁੱਜੇ ਹੋਏ ਸਨ। ਭਜਨ ਲਾਲ ਨੇ ਦੱਸਿਆ ਕਿ ਕੁੱਝ ਪਿੰਡ ਦੀਆਂ ਅਤੇ ਕੁੱਝ ਢਾਣੀਆਂ ਦੀਆਂ ਗਲੀਆਂ ਇੰਟਰਲਾਕ ਕਰਨ ਵਾਲੀਆਂ ਹਨ, ਕੁੱਝ ਪੁਰਾਣੀਆਂ ਗਲੀਆਂ ਦੀ ਸਫ਼ਾਈ ਦੇ ਪ੍ਰਬੰਧਾਂ ਦੀ ਵੀ ਘਾਟ ਹੈ। ਉਨ੍ਹਾਂ ਵਿਧਾਇਕ ਨੂੰ ਦੱਸਿਆ ਕਿ ਸਾਢੇ 4 ਸਾਲਾਂ ਵਿਚ ਪਿੰਡ ਦੀਆਂ 75 ਪ੍ਰਤੀਸ਼ਤ ਸਮੱਸਿਆਵਾਂ ਪੰਜਾਬ ਸਰਕਾਰ ਵਲੋਂ ਹੱਲ ਕਰ ਦਿੱਤੀਆਂ ਗਈਆਂ ਹਨ। ਪਰੰਤੂ 25 ਕੁ ਪ੍ਰਤੀਸ਼ਤ ਸਮੱਸਿਆਵਾਂ ਅਜੇ ਵੀ ਬਰਕਰਾਰ ਹਨ। ਭਜਨ ਲਾਲ ਨੇ ਵਿਧਾਇਕ ਦੇ ਧਿਆਨ ਵਿਚ ਲਿਆਂਦਾ ਕਿ ਬੱਲੂਆਣਾ ਅਤੇ ਚੰਨਣ ਖੇੜਾ ਦੋਨਾਂ ਪਿੰਡਾਂ ਵਲੋਂ ਇਕ ਸਾਂਝੇ ਬਿਜਲੀ ਗਰਿੱਡ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ ਅਤੇ ਦੋਨਾਂ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਮਤੇ ਪਾਸ ਕਰਨ ਤੋਂ ਇਲਾਵਾ ਢਾਈ ਏਕੜ ਜ਼ਮੀਨ ਵੀ ਪੰਚਾਇਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਪਿੰਡਾਂ ਦੀ ਇਸ ਵੱਡੀ ਮੰਗ ਨੂੰ ਜਲਦੀ ਪੂਰਾ ਕੀਤਾ ਜਾਵੇ। ਵਿਧਾਇਕ ਗੋਲਡੀ ਮੁਸਾਫਿਰ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬੜੀ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਸ਼ਾਨੋ-ਸ਼ੌਕਤ ਨਾਲ ਮਨਾਈ ਜਾਵੇਗੀ ਮਹਾਰਾਜਾ ਅਗਰਸੈਨ ਜੈਅੰਤੀ-ਨਰਿੰਦਰ ਅਗਰਵਾਲ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਪੰਜਾਬੀ ਸੱਭਿਆਚਾਰ, ਲੋਕ ਵਿਰਸੇ ਅਤੇ ਰਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।