12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਤੇ ਬਸੰਤ ਪੰਚਮੀ ਦਾ ਸਾਲਾਨਾ ਸਮਾਗਮ 25 ਨੂੰ

ਅਜੀਤ ਡੈਸਕ 22-01-2026
ਸੁਖਸਾਲ/ਸੰਤੋਖਗੜ੍ਹ, 21 ਜਨਵਰੀ (ਧਰਮ ਪਾਲ)-ਚਰਨ ਛੋਹ ਪ੍ਰਾਪਤ ਹਜ਼ੂਰ ਸਾਹਿਬ ਸਿੰਘ ਜੀ ਬੇਦੀ ਗੁਰਦੁਆਰਾ ਨਾਨਕਸਰ ਮੁਹੱਲਾ ਗਲੂਆ ਊਨਾ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਵਿਆਹ ਪੁਰਬ ਅਤੇ ਬਸੰਤ ਪੰਚਮੀ ਦੇ ਸ਼ੁੱਭ ਅਵਸਰ ਨੂੰ ਸਮਰਪਿਤ ਧਾਰਮਿਕ ਸਲਾਨਾ ਸਮਾਗਮ 25 ਜਨਵਰੀ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਮਹਾਂਪੁਰਸ਼, ਰਾਗੀ ਅਤੇ ਢਾਡੀ ਜਥੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਵਰਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨਾਂ ਦੱਸਿਆ ਕਿ ਸਮਾਗਮ ਦੇ ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਜਾਵੇਗਾ | ਪ੍ਰਬੰਧਕਾਂ ਵਲੋਂ ਸਮੂਹ ਸਾਧ-ਸੰਗਤ ਨੂੰ ਅਪੀਲ ਕੀਤੀ ਗਈ ਹੈ, ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਪਾਵਨ ਸਮਾਗਮ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ ਅਤੇ ਗੁਰੂ ਘਰ ਦੀਆਂ ਬਖ਼ਸ਼ੀਸ਼ਾਂ ਪ੍ਰਾਪਤ ਕਰਨ |

ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਪਿੰਡ ਔਲਖ ਲਈ ਨਿਕਾਸੀ ਨਾਲੇ ਦੇ ਨਿਰਮਾਣ ਵਾਸਤੇ ਗ੍ਰਾਂਟ ਜਾਰੀ <br/> ਅਗਲੀ ਖ਼ਬਰ ਗਣਤੰਤਰ ਦਿਵਸ ਦੇ ਪ੍ਰਬੰਧਾਂ ਸੰਬੰਧੀ ਕੀਤੀ ਰੀਵਿਊ ਮੀਟਿੰਗ, ਚਰਨ ਗੰਗਾ ਸਟੇਡੀਅਮ 'ਚ ਹੋਈ ਰਿਹਰਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।