12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਡਾ. ਚੀਮਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 22-01-2026
ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੀ ਰੂਪਨਗਰ ਸ਼ਹਿਰੀ ਜਥੇਬੰਦੀ ਦੀ ਇਕ ਮਹੱਤਵਪੂਰਨ ਮੀਟਿੰਗ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਨਗਰ ਕੌਂਸਲ ਚੋਣਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਉਪਰੰਤ ਡਾ. ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਆਗੂ ਅਤੇ ਵਰਕਰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਪੂਰੇ ਉਤਸ਼ਾਹ ਅਤੇ ਤਿਆਰੀ ਨਾਲ ਲੜਨ ਲਈ ਤਤਪਰ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿਚ 11 ਮੈਂਬਰੀ ਕਮੇਟੀਆਂ ਤਿਆਰ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਸਲਾਹ ਮਸ਼ਵਿਰੇ ਨਾਲ ਹੀ ਹਰੇਕ ਵਾਰਡ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ | ਡਾ. ਚੀਮਾ ਨੇ ਮੌਜੂਦਾ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਨੂੰ ਸ਼ਹਿਰ ਦੇ ਵਿਕਾਸ ਵਿਚ Tਬਿਲਕੁਲ ਅਸਫਲUਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਰੂਪਨਗਰ ਨੂੰ ਮੁਕੰਮਲ ਵਿਕਾਸ ਮਿਲਿਆ ਸੀ | ਉਨ੍ਹਾਂ ਯਾਦ ਕਰਵਾਇਆ ਕਿ ਬਾਈਪਾਸ ਦਾ ਨਿਰਮਾਣ, ਨਹਿਰ ਉੱਪਰ ਪੁਲ ਦੀ ਤਿਆਰੀ, ਸ਼ਹਿਰ ਭਰ ਵਿਚ ਵਾਟਰ ਸਪਲਾਈ, ਸੀਵਰੇਜ ਅਤੇ ਸਫ਼ਾਈ ਪ੍ਰਬੰਧ,ਸਟਰੀਟ ਲਾਈਟਾਂ ਦੀ ਪੂਰੀ ਸਹੂਲਤ ਆਦਿ ਉਨ੍ਹਾਂ ਦੇ ਸਮੇਂ ਦੌਰਾਨ ਕੀਤੇ ਗਏ ਮਹੱਤਵਪੂਰਨ ਕੰਮ ਸਨ | ਡਾ. ਚੀਮਾ ਨੇ ਕਿਹਾ ਕਿ ਮੌਜੂਦਾ ਨਗਰ ਕੌਂਸਲ ਉਹ ਮਸ਼ੀਨਰੀ ਤੱਕ ਰਿਪੇਅਰ ਨਹੀਂ ਕਰਵਾ ਸਕੀ ਜੋ ਉਨ੍ਹਾਂ ਨੇ ਸ਼ਹਿਰ ਦੀ ਸਫ਼ਾਈ ਲਈ ਮੁਹੱਈਆ ਕਰਵਾਈ ਸੀ | ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼ਹਿਰ ਦੇ ਲੋਕ ਅੱਜ ਵੀ ਡਾ. ਚੀਮਾ ਦੇ ਕਾਰਜਕਾਲ ਵਿਚ ਹੋਏ ਵਿਕਾਸ ਨੂੰ ਯਾਦ ਕਰਦੇ ਹਨ ਅਤੇ ਨਗਰ ਕੌਂਸਲ ਚੋਣਾਂ ਸ਼੍ਰੋਮਣੀ ਅਕਾਲੀ ਦਲ ਚੀਮਾ ਜੀ ਦੀ ਅਗਵਾਈ ਹੇਠ ਹੀ ਲੜੇਗਾ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਾਵਾ ਸਿੰਘ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ, ਚੌਧਰੀ ਵੈਦ ਪ੍ਰਕਾਸ਼ ਸਾਬਕਾ ਕੌਂਸਲਰ, ਮਨਜਿੰਦਰ ਸਿੰਘ ਧਨੋਆ ਸਾਬਕਾ ਕੌਂਸਲਰ, ਮਾਸਟਰ ਅਮਰੀਕ ਸਿੰਘ ਸਾਬਕਾ ਕੌਂਸਲਰ, ਐਡਵੋਕੇਟ ਰਾਜੀਵ ਸ਼ਰਮਾ ਜ਼ਿਲ੍ਹਾ ਪ੍ਰਧਾਨ ਲੀਗਲ ਵਿੰਗ, ਰਜਿੰਦਰ ਕੁਮਾਰ ਪ੍ਰਧਾਨ ਭਾਵਾਧਸ ਪੰਜਾਬ, ਚਰਨ ਸਿੰਘ ਭਾਟੀਆ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਪਿ੍ੰਸੀਪਲ ਰਣਜੀਤ ਸਿੰਘ ਸੰਧੂ, ਜਸਬੀਰ ਸਿੰਘ ਗਿੱਲ, ਜ਼ੋਰਾਵਰ ਸਿੰਘ ਬਿੱਟੂ, ਅਜੀਤ ਪਾਲ ਸਿੰਘ ਨਾਫਰੇ, ਸੇਵਾ ਸਿੰਘ ਗਿਲਕੋ ਵੈਲੀ, ਗੁਰਜੀਤ ਸਿੰਘ ਪੱਪੂ, ਸੁਰਜਨ ਸਿੰਘ, ਮੋਨੂ ਕੁਮਾਰ, ਗੁਰਜੰਟ ਸਿੰਘ, ਅੱਛਰ ਸਿੰਘ ਨੀਲੂ, ਸਾਹਿਬ ਸਿੰਘ, ਮੋਹਨ ਸਿੰਘ ਹਵੇਲੀ, ਜਸਬੀਰ ਸਿੰਘ ਹਵੇਲੀ, ਜਰਨੈਲ ਸਿੰਘ ਅਨਾਜ ਮੰਡੀ, ਵਿਜੇ ਕੁਮਾਰ, ਜਗਤਾਰ ਸਿੰਘ ਬਾਬਾ ਡੈਂਟਲ, ਪਵਨ ਪ੍ਰੀਤ ਸਿੰਘ, ਦਲਜੀਤ ਸਿੰਘ ਸਾਬਕਾ ਸਰਪੰਚ ਸ਼ਾਮਪੁਰਾ ਆਦਿ ਸ਼ਾਮਲ ਸਨ |

ਪਿਛਲੀ ਖ਼ਬਰ ਚਾਈਨਾ ਡੋਰ 'ਤੇ ਰੋਕ ਲਈ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਮੈਦਾਨ 'ਚ ਡਟੀ <br/> ਅਗਲੀ ਖ਼ਬਰ ਮੋਰਿੰਡਾ ਸ਼ਹਿਰ 'ਚ ਲੱਗੇ ਥਾਂ-ਥਾਂ 'ਤੇ ਕੂੜੇ ਦੇ ਢੇਰ, ਬੇਵੱਸ ਹੋਈ ਨਗਰ ਕੌਂਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।