12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡ ਸਨਾਣਾ ਵਿਖੇ ਵਿਧਾਇਕ ਚੱਢਾ ਨੇ ਰੱਖਿਆ ਸਟੇਡੀਅਮ ਦਾ ਨੀਂਹ ਪੱਥਰ <br/>

ਅਜੀਤ ਡੈਸਕ 22-01-2026
ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਪਿੰਡਾਂ ਵਿਚ ਖੇਡਾਂ ਨੂੰ ਹੁਲਾਰਾ ਦੇਣ ਅਤੇ ਨੌਜਵਾਨ ਪੀੜ੍ਹੀ ਨੂੰ ਸਕਾਰਾਤਮਕ ਸਰਗਰਮੀਆਂ ਨਾਲ ਜੋੜਨ ਦੇ ਉਦੇਸ਼ ਨਾਲ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਸਨਾਣਾ ਵਿਚ ਸਰਕਾਰੀ ਤੌਰ 'ਤੇ ਆਧੁਨਿਕ ਖੇਡ ਸਟੇਡੀਅਮ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ ਗਈ | ਵਿਧਾਇਕ ਵਲੋਂ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਪਿੰਡ ਦੇ ਬਜ਼ੁਰਗਾਂ ਕੋਲੋਂ ਇੱਟ ਰਖਵਾ ਕੇ ਕੰਮ ਦੀ ਆਰੰਭਤਾ ਕਰਵਾਈ ਗਈ | ਇਸ ਸਟੇਡੀਅਮ ਨਾਲ ਪਿੰਡ ਅਤੇ ਨੇੜਲੇ ਖੇਤਰਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਸੁਵਿਧਾਜਨਕ ਮੰਚ ਮਿਲੇਗਾ | ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡ ਪੱਧਰ 'ਤੇ ਖੇਡ ਸਹੂਲਤਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਨਾਲ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੀ ਮਦਦਗਾਰ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸਨਾਣਾ ਦਾ ਇਹ ਪ੍ਰੋਜੈਕਟ ਇਸੀ ਦਿ੍ਸ਼ਟੀਕੋਣ ਦਾ ਹਿੱਸਾ ਹੈ | ਉਨ੍ਹਾਂ ਦੱਸਿਆ ਕਿ 37 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਸਟੇਡੀਅਮ ਵਿਚ ਵਾਲੀਬਾਲ ਗਰਾਊਾਡ, ਚੇਨ-ਲਿੰਕ ਫੈਂਸਿੰਗ, ਬੈਠਕ ਪ੍ਰਬੰਧ, ਟਿਊਬਵੈੱਲ, ਸਪਰਿੰਕਲਰ ਸਿਸਟਮ, ਸਾਊਾਡ ਸਿਸਟਮ, ਲਾਈਟਿੰਗ, ਮੱਡ ਟਰੈਕ, ਮੈਦਾਨ ਦੀ ਲੈਵਲਿੰਗ ਅਤੇ ਗਰਾਸਿੰਗ ਵਰਗੀਆਂ ਸਹੂਲਤਾਂ ਸ਼ਾਮਲ ਕੀਤੀਆਂ ਜਾਣਗੀਆਂ | ਵਿਧਾਇਕ ਨੇ ਭਰੋਸਾ ਦਿੱਤਾ ਕਿ ਨਿਰਮਾਣ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਕੇ ਸਟੇਡੀਅਮ ਨੂੰ ਜਲਦ ਹੀ ਨੌਜਵਾਨਾਂ ਲਈ ਖੋਲ੍ਹ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਬੁਰਜਵਾਲਾ ਤੋਂ ਸੰਗਤਾਂ ਲੰਗਰਾਂ ਦੀ ਸੇਵਾ ਲਈ 'ਗੁਰੂ ਕਾ ਲਾਹੌਰ' ਲਈ ਰਵਾਨਾ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਲ ਪ੍ਰਧਾਨਾਂ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।