ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸਵਰਗਵਾਸੀ ਮਹੰਤ ਗੁਰਬਚਨ ਸਿੰਘ ਦੇ ਸਮੂਹ ਪਰਿਵਾਰ ਅਤੇ ਸਮੂਹ ਇਲਾਕਾ ਨਿਵਾਸੀਆਂ ਤੇ ਸਮੂਹ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਰਬਾਰ ਬਾਬਾ ਰਾਮ ਰਾਏ ਦੇਹਰਾਦੂਨ ਦੀ ਛਤਰ ਛਾਇਆ ਹੇਠ ਬਾਬਾ ਰਾਮ ਰਾਏ ਜੀ ਦੇ ਜਨਮ ਉਤਸਵ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਪਿੰਡ ਜੇਤੇਵਾਲ (ਸਿੰਬਲ ਮਾਜਰਾ) ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੋਪੜ ਵਿਖੇ 23 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਅਤੇ 25 ਜਨਵਰੀ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਭੋਗ ਉਪਰੰਤ 10 ਵਜੇ ਤੋਂ 1 ਵਜੇ ਦੁਪਹਿਰ ਤੱਕ ਗੁਰਬਾਣੀ ਕੀਰਤਨ ਕਰਵਾਇਆ ਜਾਵੇਗਾ, ਇਸ ਸਬੰਧੀ ਮਹੰਤ ਹਰਭਜਨ ਸਿੰਘ ਚਨੋਲੀ ਵਲੋਂ ਸਮੂਹ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਗਈ ਕਿ ਇਸ ਜਨਮ ਉਤਸਵ ਵਿਚ ਵੱਧ ਤੋਂ ਵੱਧ ਪਹੁੰਚਣ ਦੀ ਕਿਰਪਾਲਤਾ ਕਰਨੀ ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |