> ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਜੇ ਐਸ ਨਿੱਕੂਵਾਲ)-ਕਲਗ਼ੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਅਜੀਤ ਕੌਰ ਜੀ ਦਾ ਵਿਆਹ ਪੁਰਬ ਪੰਥ ਦੀ ਸਿਰਮੋਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਜੋੜ ਮੇਲੇ ਦੇ ਪਹਿਲੇ ਦਿਨ ਗੁਰਦੁਆਰਾ ਗੁਰੂ-ਕੇ-ਮਹਿਲ ਭੋਰਾ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸੰਗਤਾਂ ਨੂੰ ਵਿਆਹ ਪੁਰਬ ਦੀਆਂ ਵਧਾਈ ਦਿੰਦੇ ਹੋਏ ਗੁਰ ਇਤਿਹਾਸ ਨਾਲ ਜੋੜਿਆ | ਉਨਾਂ ਕਿਹਾ ਕਿ ਹਰ ਸਾਲ ਤਰ੍ਹਾਂ ਇਸ ਸਾਲ ਵੀ ਬਸੰਤ ਪੰਚਮੀ ਮੌਕੇ ਗੁਰੂ ਕਾ ਲਾਹੌਰ ਵਿਖੇ ਕਲਗ਼ੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਅਜੀਤ ਕੌਰ ਜੀ ਦਾ ਆਨੰਦ ਕਾਰਜ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਉਪਰੰਤ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਕਰਦਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਬਜ਼ਾਰਾਂ ਵਿਚ ਦੀ ਹੁੰਦਾ ਹੋਇਆ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਰੁਕਿਆ ਜਿੱਥੇ ਸਜੇ ਦੀਵਾਨ ਵਿਚ ਰਾਗੀ-ਢਾਡੀਆਂ ਵਲੋਂ ਸੰਗਤਾਂ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ ਉਪਰੰਤ ਨਗਰ ਕੀਰਤਨ ਗੁਰਦੁਆਰਾ ਤਿ੍ਵੇਣੀ ਸਾਹਿਬ, ਗੁਰਦੁਆਰਾ ਪੌੜ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕਾ ਲਾਹੌਰ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੇ ਅਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ ਵਲੋਂ ਕੀਤੀ ਗਈ | ਜਦੋਂਕਿ ਗੁਰਮਤਿ ਸਮਾਗਮ ਦੌਰਾਨ ਮੰਚ ਸੰਚਾਲਨ ਦੀ ਸੇਵਾ ਵਧੀਕ ਮੈਨੇਜਰ ਐਂਡ. ਹਰਦੇਵ ਸਿੰਘ ਵਲੋਂ ਕੀਤੀ ਗਈ | ਸਮਾਗਮ ਦੌਰਾਨ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਰੂਪਨਗਰ ਵਲੋਂ ਦੇਸ਼ੀਂ ਘਿਉ ਦੀਆਂ ਮਠਿਆਈਆਂ, ਡਾ. ਦਿਆਲ ਸਿੰਘ ਸਕੂਲ ਆਫ਼ ਨਰਸਿੰਗ ਵਲੋਂ ਦੁੱਧ ਤੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅੰਤਿ੍ੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਜਰਨੈਲ ਸਿੰਘ ਕਾਰਸੇਵਾ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ ਬਰਾੜ, ਮੋਹਨ ਸਿੰਘ ਢਾਹੇ, ਮੋਹਨ ਸਿੰਘ ਡੂਮੇਵਾਲ, ਮੈਨੇਜਰ ਮਲਕੀਤ ਸਿੰਘ, ਮੀਤ ਮੈਨੇਜਰ ਐਡਵੋਕੇਟ ਜਸਬੀਰ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ, ਪਿ੍ੰਸੀਪਲ ਚਰਨਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਹਰਪ੍ਰੀਤ ਸਿੰਘ ਸੂਚਨਾ ਅਫ਼ਸਰ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਤੇ ਪਿ੍ਤਪਾਲ ਸਿੰਘ ਗੰਡਾ, ਸੀਨੀਅਰ ਆਪ ਆਗੂ ਜ਼ਸਵੀਰ ਸਿੰਘ ਅਰੋੜਾ, ਹਰਦੇਵ ਸਿੰਘ ਦੇਬੀ, ਜਥੇਦਾਰ ਰਾਮ ਸਿੰਘ, ਠੇਕੇਦਾਰ ਗੁਰਨਾਮ ਸਿੰਘ, ਦਵਿੰਦਰ ਸਿੰਘ ਚੀਫ, ਹਕੀਮ ਹਰਿਮੰਦਰ ਪਾਲ ਸਿੰਘ ਮਿਨਹਾਸ, ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਆਤਮਾ ਸਿੰਘ ਘੱਟੀਵਾਲ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਬਲਬੀਰ ਕੌਰ, ਬੀਬੀ ਪਰਵਿੰਦਰ ਕੌਰ, ਮਾ. ਦਵਿੰਦਰ ਸਿੰਘ ਬਾਲਾ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਹਾਜ਼ਰ ਸਨ |