ਸੁਖਸਾਲ/ਸੰਤੋਖਗੜ੍ਹ, 22 ਜਨਵਰੀ (ਧਰਮ ਪਾਲ)-20 ਪਟਵਾਰੀ ਅਸਾਮੀਆਂ ਮਾਲ ਵਿਭਾਗ ਦੇ ਸੇਵਾਮੁਕਤ ਅਧਿਕਾਰੀਆਂ ਦੁਆਰਾ ਡਿਪਟੀ ਕਮਿਸ਼ਨਰ ਦਫ਼ਤਰ ਊਨਾ (ਹਿਮਾਚਲ ਪ੍ਰਦੇਸ) ਵਿਖੇ ਪਟਵਾਰੀ ਤਨਖ਼ਾਹ ਦੇ ਆਧਾਰ 'ਤੇ ਭਰੀਆਂ ਜਾਣਗੀਆਂ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਦੱਸਿਆ ਕਿ ਸੇਵਾਮੁਕਤ ਅਧਿਕਾਰੀਆਂ ਨੂੰ ਆਪਣੀਆਂ ਅਰਜ਼ੀਆਂ, ਸਾਰੇ ਲੋੜੀਂਦੇ ਯੋਗਤਾ ਸਰਟੀਫਿਕੇਟਾਂ ਦੇ ਨਾਲ 27 ਜਨਵਰੀ ਨੂੰ ਦੁਪਹਿਰ 3 ਵਜੇ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰਬਰ 313 ਵਿਚ ਜਮਾਂ ਕਰਾਉਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਦੇ ਅੰਦਰ ਪ੍ਰਾਪਤ ਨਾ ਹੋਣ ਵਾਲੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਬਿਨੈਕਾਰ http://hpuna.nic.in 'ਤੇ ਨਿਯਮ ਅਤੇ ਸ਼ਰਤਾਂ ਤੇ ਅਰਜ਼ੀ ਫਾਰਮ ਡਾਊਨਲੋਡ ਕਰ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈਕਾਰਾਂ ਨੇ ਸੇਵਾਮੁਕਤੀ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਮਾਲ ਵਿਭਾਗ ਦੀ ਕਿਸੇ ਵੀ ਸ਼ਾਖਾ ਵਿਚ ਘੱਟੋ-ਘੱਟ ਪੰਜ ਸਾਲ ਸੇਵਾ ਨਿਭਾਈ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਵਿਰੁੱਧ ਕੋਈ ਵਿਭਾਗੀ ਜਾਂ ਅਨੁਸ਼ਾਸਨੀ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ | ਉਨ੍ਹਾਂ ਇਹ ਵੀ ਕਿਹਾ ਕਿ ਬਿਨੈਕਾਰਾਂ ਦੀ ਉਮਰ 65 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ | ਦਿਲਚਸਪੀ ਰੱਖਣ ਵਾਲੇ ਬਿਨੈਕਾਰ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰ