ਮੋਰਿੰਡਾ, 22 ਜਨਵਰੀ (ਪਿ੍ਤਪਾਲ ਸਿੰਘ)-ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਦੇ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਸਨਾਤਨ ਧਰਮ ਮੰਦਰ ਮੋਰਿੰਡਾ ਵਿਖੇ ਕਰਵਾਏ ਗਏ 'ਸ੍ਰੀ ਰਾਮਾਇਣ ਪਾਠ' ਦੇ ਭੋਗ ਉਪਰੰਤ ਮੰਦਰ ਕਮੇਟੀ ਦੇ ਮੈਂਬਰਾਂ ਤੇ ਸ਼ਰਧਾਲੂਆਂ ਵਲੋਂ ਮੰਦਰ ਵਿਚ ਆਈ ਸੰਗਤ ਅਤੇ ਰਾਹਗੀਰਾਂ ਨੂੰ ਲੱਡੂ ਅਤੇ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਰਾਮਾਇਣ ਪਾਠ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਪ੍ਰਭੂ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਭਗਤੀ ਮਈ ਹੋ ਗਿਆ | ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਦੱਸਿਆ ਕਿ ਅਯੁੱਧਿਆ ਧਾਮ ਵਿਚ ਮੰਦਰ ਦੀਆਂ ਯਾਦਾਂ ਨੂੰ ਤਾਜ਼ਾ ਰੱਖਣ ਤੇ ਸਮਾਜ ਵਿਚ ਸ਼ਾਂਤੀ ਤੇ ਭਾਈਚਾਰੇ ਦੇ ਸੰਦੇਸ਼ ਦੇ ਨਾਲ ਇਸ ਧਾਰਮਿਕ ਅਨੁਸ਼ਠਾਨ ਦਾ ਆਯੋਜਨ ਕੀਤਾ ਗਿਆ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰ ਵਿਚ ਮੱਥਾ ਟੇਕਿਆ ਤੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨ ਕੁਮਾਰ ਸ਼ਰਮਾ, ਸਤੀਸ਼ ਕੁਮਾਰ, ਸਤੀਸ਼ ਕੋੜਾ, ਕਿ੍ਸ਼ਨ ਕੁਮਾਰ, ਰਾਜੇਸ਼ ਭਾਟੀਆ ਤੇ ਮੰਗਤ ਕੁਮਾਰ ਸਮੇਤ ਸ਼ਰਧਾਲੂ ਹਾਜ਼ਰ ਸਨ |