ਘਨੌਲੀ, 22 ਜਨਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਲੋਹਗੜ੍ਹ ਫਿੱਡੇ ਵਿਖੇ ਗ੍ਰਾਮ ਪੰਚਾਇਤ ਲੋਹਗੜ੍ਹ ਫਿੱਡੇ ਵਲੋਂ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਦਾ ਕੰਮ ਸ਼ੁਰੂ ਹੋ ਗਿਆ | ਇਸ ਸਬੰਧੀ ਸਰਪੰਚ ਸੁਖਜਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਪਿੰਡ ਵਾਸੀਆਂ ਨੂੰ ਹੁਣ ਵੱਡੀ ਰਾਹਤ ਮਿਲਣ ਜਾ ਰਹੀ ਹੈ | ਉਹਨਾਂ ਨੇ ਕਿਹਾ ਕਿ ਇਸ ਸਮੱਸਿਆ ਸਬੰਧੀ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਤੇ ਉਹਨਾਂ ਵਲੋਂ ਬਿਨਾਂ ਕਿਸੇ ਦੇਰੀ ਤੇ ਪਿੰਡ ਲੋਹਗੜ੍ਹ ਫਿੱਡੇ ਦੇ ਗੰਦੇ ਪਾਣੀ ਦੇ ਨਿਕਾਸੀ ਦੇ ਲਈ ਪੰਜ ਲੱਖ ਦੀ ਗਰਾਂਟ ਦਿੱਤੀ ਗਈ ਹੈ | ਇਸ ਮੌਕੇ ਸਰਪੰਚ ਸਰਪੰਚ ਸੁਖਜਿੰਦਰ ਸਿੰਘ ਜੌਹਲ, ਪੰਚ ਮਹਿਮਾ ਸਿੰਘ, ਪੰਚ ਜਸਵਿੰਦਰ ਕੌਰ, ਪੰਚ ਸੁਰਿੰਦਰ ਕੌਰ ਮਨਦੀਪ ਰਾਣੀ ਅਤੇ ਫੂਲਾ ਮਿਸਤਰੀ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਹੈ |