15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅਧਿਆਪਕਾਂ ਨਾਲ ਮੀਟਿੰਗ <br/>

ਅਜੀਤ ਡੈਸਕ 23-01-2026
ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਜੇ ਐਸ ਨਿੱਕੂਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਮਸ਼ੇਰ ਸਿੰਘ ਵਲੋਂ ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ 24 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖਾਲਸਾ ਆਡੀਟੋਰੀਅਮ ਵਿਖੇ ਪ੍ਰਾਇਮਰੀ ਵਿੰਗ ਦੇ ਵਧੀਆ ਸਕੂਲ ਐਵਾਰਡ ਅਤੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਲਈ ਹੋਣ ਵਾਲੇ ਸਮਾਗਮ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਧਿਆਪਕਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ | ਜੋ ਕਿ ਅਧਿਆਪਕਾਂ ਨੂੰ ਦਾਖਲਾ ਮੁਹਿੰਮ ਵਧਾਉਣ ਲਈ ਉਤਸਾਹਿਤ ਕਰਨਗੇ | ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਾਰੇ ਸਕੂਲਾਂ ਵਿਚ ਵਿਕਾਸ ਦੇ ਕਾਰਜ ਚੱਲ ਰਹੇ ਹਨ | ਅਤੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦਾ ਮਿਆਰ ਹੋਰ ਉੱਚਾ ਚੁੱਕਿਆ ਗਿਆ ਹੈ | ਉਨ੍ਹਾਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿਓ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ, ਬਲਾਕ ਕੀਰਤਪੁਰ ਸਾਹਿਬ ਦੇ ਸਿੱਖਿਆ ਅਫ਼ਸਰ ਇੰਦਰਪਾਲ ਸਿੰਘ, ਰਕੇਸ਼ ਕੁਮਾਰ ਰੋੜੀ, ਜੋਗ ਰਾਜ, ਕਮਿੰਦਰ ਸਿੰਘ, ਤਰਲੋਚਨ ਸਿੰਘ, ਕਮਲਜੀਤ ਕੌਰ, ਸੁਨੀਤਾ ਧੀਮਾਨ, ਸੰਜੀਤ ਕੌਰ, ਬਲਜਿੰਦਰ ਸਿੰਘ, ਸੱਜਣ ਸਿੰਘ, ਦਵਿੰਦਰਪਾਲ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ ਭਟਨਾਗਰ, ਰਾਮ ਕੁਮਾਰ, ਮਨਿੰਦਰ ਰਾਣਾ ਤੇ ਲਖਵਿੰਦਰ ਸਿੰਘ ਸੈਣੀਮਾਜਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਭੰਗਲ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਸੰਬੰਧੀ ਵਰਕਸ਼ਾਪ ਲਗਾਈ ਅਗਲੀ ਖ਼ਬਰ 10 ਲੱਖ ਦੀ ਬਜਾਇ ਸਿਰਫ਼ ਇਕ ਲੱਖ ਰੁਪਏ ਦਾ ਹੈ ਬੀਮਾ-ਐਨ.ਕੇ. ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।