15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਰਕਾਰੀ ਹਾਈ ਸਕੂਲ ਭੰਗਲ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਸੰਬੰਧੀ ਵਰਕਸ਼ਾਪ ਲਗਾਈ

ਅਜੀਤ ਡੈਸਕ 23-01-2026
ਸੁਖਸਾਲ, 22 ਜਨਵਰੀ (ਧਰਮ ਪਾਲ)-ਸਰਕਾਰੀ ਹਾਈ ਸਕੂਲ ਭੰਗਲ ਵਿਖੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੇ ਦਿਸ਼ਾ ਨਿਰਦੇਸ਼ ਦੇ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਬਾਰੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਾਮਾ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਰਕਸ਼ਾਪ ਵਿਚ ਸਾਡੇ ਸਕੂਲ ਦੇ ਬੱਚਿਆਂ ਨੇ ਕੱਪੜੇ ਦੀ ਰਹਿਤ-ਖੁਹੰਦ ਤੋਂ ਕੱਪੜੇ ਦੇ ਬੈਗ ਤਿਆਰ ਕੀਤੇ | ਇਸ ਮੌਕੇ 'ਤੇ ਵਰਕਸ਼ਾਪ ਦੇ ਇੰਚਾਰਜ ਸਾਇੰਸ ਅਧਿਆਪਕ ਸੁਨੀਲ ਜਸਵਾਲ ਨੇ ਬੋਲਦਿਆਂ ਦੱਸਿਆ ਕਿ ਪਲਾਸਟਿਕ ਪ੍ਰਦੂਸ਼ਣ ਧਰਤੀ ਉੱਪਰ ਵੱਡੀ ਤਬਾਹੀ ਅਤੇ ਸਵੱਛਤਾ ਨੂੰ ਖਤਮ ਕਰਨ ਦਾ ਕਾਰਨ ਬਣ ਰਿਹਾ ਹੈ, ਉਹਨਾਂ ਨੇ ਦੱਸਿਆ ਕਿ ਪਲਾਸਟਿਕ ਸਿਹਤ ਅਤੇ ਵਾਤਾਵਰਣ ਦੋਹਾਂ ਲਈ ਨੁਕਸਾਨਦੇਹ ਹੈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਰਹਿੰਦ ਖੂੰਹਦ ਨੂੰ ਕਿਵੇਂ ਵਰਤੋਂ ਵਿਚ ਲਿਆਉਣਾ ਹੈ, ਬਾਰੇ ਸੰਪੂਰਨ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਤੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਸਰਕਾਰੀ ਹਾਈ ਸਕੂਲ ਭੰਗਲ ਹਾਜ਼ਰ ਸਨ |


ਪਿਛਲੀ ਖ਼ਬਰ ਮੂਰਤੀ ਸਥਾਪਨਾ ਦਿਵਸ ਮੌਕੇ ਹਨੂਮਾਨ ਮੰਦਰ ਨੂਰਪੁਰ ਬੇਦੀ ਵਿਖੇ ਭੰਡਾਰਾ 25 ਨੂੰ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅਧਿਆਪਕਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।