ਨੂਰਪੁਰ ਬੇਦੀ, 22 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਸਥਾਨਕ ਹਨੂਮਾਨ ਮੰਦਰ ਵਿਖੇ ਸਮੂਹ ਸੰਗਤਾਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮੰਦਰ ਕਮੇਟੀ ਵਲੋਂ 25 ਜਨਵਰੀ ਨੂੰ ਸੀਤਲਾ ਮਾਤਾ ਜੀ ਦਾ ਮੂਰਤੀ ਸਥਾਪਨਾ ਦਿਵਸ ਬੜੀ ਸ਼ਰਧਾ, ਆਸਥਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਪਾਵਨ ਅਵਸਰ ਨੂੰ ਲੈ ਕੇ ਮੰਦਰ ਵਿਖੇ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਮੰਦਰ ਨੂੰ ਸੁੰਦਰ ਫੁੱਲਾਂ ਤੇ ਰੌਸ਼ਨੀ ਨਾਲ ਸਜਾਇਆ ਜਾਵੇਗਾ | ਇਸ ਸਬੰਧੀ ਮੰਦਰ ਕਮੇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸਵੇਰੇ ਸੀਤਲਾ ਮਾਤਾ ਜੀ ਦੀ ਵਿਧੀ ਪੂਰਵਕ ਪੂਜਾ-ਅਰਚਨਾ, ਹਵਨ ਤੇ ਆਰਤੀ ਕੀਤੀ ਜਾਵੇਗੀ | ਉਪਰੰਤ ਭਜਨ ਮੰਡਲੀਆਂ ਵਲੋਂ ਕੀਰਤਨ ਰਾਹੀਂ ਮਾਤਾ ਸੀਤਲਾ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ | ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਦੌਰਾਨ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂ ਮਾਤਾ ਜੀ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕਰਨਗੇ | ਪ੍ਰੋਗਰਾਮ ਦੀ ਸਮਾਪਤੀ ਉਪਰੰਤ ਦੁਪਹਿਰ 1 ਵਜੇ ਸਮੂਹ ਸੰਗਤਾਂ ਅਤੇ ਸ਼ਹਿਰ ਵਾਸੀਆਂ ਲਈ ਅਤੁੱਟ ਭੰਡਾਰਾ ਵਰਤਾਇਆ ਜਾਵੇਗਾ | ਮੰਦਰ ਕਮੇਟੀ ਨੇ ਸਮੂਹ ਸੰਗਤਾਂ ਤੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਚੜ੍ਹ ਕੇ ਇਸ ਪਾਵਨ ਸਮਾਰੋਹ 'ਚ ਸ਼ਾਮਲ ਹੋ ਕੇ ਸੀਤਲਾ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ |