ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਕਰਨੈਲ ਸਿੰਘ)-ਉਪ ਮੰਡਲ ਪੱਧਰ ਦੇ ਗਣਤੰਤਰਤਾ ਦਿਵਸ ਸਮਾਗਮ ਦੀ ਸਥਾਨਕ ਚਰਨ ਗੰਗਾ ਸਟੇਡੀਅਮ ਵਿਖੇ ਦੂਜੀ ਰਿਹਰਸਲ ਕਰਵਾਈ ਗਈ | ਇਸ ਮੌਕੇ ਐੱਨ. ਸੀ. ਸੀ. ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵਲੋਂ ਸ਼ਾਨਦਾਰ ਪਾਰਚ ਪਾਸਟ ਅਤੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਦੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | 26 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸ 'ਚ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੀ ਕੀਤੀ | ਇਸ ਮੌਕੇ ਪਿ੍ੰ. ਸੁਖਪਾਲ ਕੌਰ ਵਾਲੀਆ, ਗੁਰਮਿੰਦਰ ਸਿੰਘ ਭੁੱਲਰ, ਰਣਜੀਤ ਸਿੰਘ ਐੱਨ. ਸੀ. ਸੀ. ਅਫ਼ਸਰ, ਅਜੇ ਬੈਂਸ, ਲੈਫ. ਪ੍ਰੋ: ਸੰਦੀਪ ਕੁਮਾਰ, ਬਰਜਿੰਦਰ ਸਿੰਘ ਐਨ.ਸੀ.ਸੀ. ਅਫਸਰ, ਸੰਗੀਤਾ ਗੇਰਾ, ਗੁਰਦੀਪ ਕੌਰ, ਸਤੀਸ਼ ਕੁਮਾਰ, ਇਕਬਾਲ ਸਿੰਘ, ਗੁਰਸੇਵਕ ਸਿੰਘ, ਨਰਿੰਦਰ ਕੌਰ, ਜਸਵਿੰਦਰ ਕੌਰ, ਸੁਮਨ ਚਾਦਲਾਂ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ |