ਮੋਰਿੰਡਾ, 22 ਜਨਵਰੀ (ਤਰਲੋਚਨ ਸਿੰਘ ਕੰਗ)-ਪਿੰਡ ਮਾਜਰੀ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਜੀਤ ਕੌਰ ਕਮਿਊਨਿਟੀ ਹੈਲਥ ਅਫ਼ਸਰ ਨੇ ਦੱਸਿਆ ਕਿ ਗ਼ੈਰ ਸੰਚਾਰੀ ਰੋਗਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤੇ ਚੈੱਕਅਪ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਨੂੰ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀਆਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਉਨ੍ਹਾਂ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਵਿਚ ਹਾਈਪਰ ਟੈਨਸ਼ਨ, ਸ਼ੂਗਰ, ਛਾਤੀ ਤੇ ਬੱਚੇਦਾਨੀ ਦਾ ਕੈਂਸਰ ਅਤੇ ਓਰਲ ਕੈਂਸਰ ਆਉਂਦਾ ਹੈ | ਉਨ੍ਹਾਂ ਦੱਸਿਆ ਕਿ ਸਰੀਰਕ ਕਸਰਤ ਦੀ ਘਾਟ ਕਾਰਨ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ | ਇਹਨਾਂ ਰੋਗਾਂ ਤੋਂ ਬਚਣ ਲਈ ਸਰੀਰਕ ਗਤੀਵਿਧੀਆਂ ਵਿਚ ਵਾਧਾ ਕਰਨਾ ਜ਼ਰੂਰੀ ਹੈ | ਇਸ ਮੌਕੇ ਬੇਅੰਤ ਸਿੰਘ ਤੇ ਮਨਦੀਪ ਕੌਰ ਆਦਿ ਹਾਜ਼ਰ ਸਨ |