09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਦਸਮੇਸ਼ ਪਿਤਾ ਦੇ ਵਿਆਹ ਪੁਰਬ ਤੇ ਬਸੰਤ ਪੰਚਮੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>

ਦਸਮੇਸ਼ ਪਿਤਾ ਦੇ ਵਿਆਹ ਪੁਰਬ ਨੂੰ ਸਮਰਪਿਤ ਭਾਈ ਘਨੱਈਆ ਸੇਵਾ ਸੁਸਾਇਟੀ ਰਜਿ ਘਨੌਲੀ ਵਲੋਂ ਕਰਵਾਏ ਸਮਾਗਮ ਦੇ ਵੱਖ-ਵੱਖ ਦਿ੍ਸ਼ | ਤਸਵੀਰਾਂ: ਜਸਵੀਰ ਸਿੰਘ ਸੈਣੀ <br/> 24-01-2026
ਘਨੌਲੀ, 23 ਜਨਵਰੀ (ਜਸਵੀਰ ਸਿੰਘ ਸੈਣੀ)-ਭਾਈ ਘਨੱਈਆ ਸੇਵਾ ਸੋਸਾਇਟੀ ਰਜਿ. ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਬਸੰਤ ਪੰਚਮੀ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਅਜੈਬ ਸਿੰਘ ਵਲੋਂ ਨਿਤਨੇਮ ਦੀਆਂ ਸੇਵਾਵਾਂ ਨਿਭਾਈਆਂ ਗਈਆਂ ਉਪਰੰਤ ਭਾਈ ਘਨੱਈਆ ਸੇਵਾ ਸੋਸਾਇਟੀ ਰਜਿ ਘਨੌਲੀ ਦੇ ਵਿਦਿਆਰਥੀਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਦੌਰਾਨ ਸੰਤ ਬਾਬਾ ਦਿਲਵਰ ਸਿੰਘ ਪੋਹਲੋ ਮਾਜਰੇ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਜੀ ਦੇ ਵਿਆਹ ਪੁਰਬ ਦਾ ਇਤਿਹਾਸ, ਲਾਵਾਂ ਦਾ ਪਾਠ ਕੀਤਾ ਗਿਆ | ਸਮਾਗਮ ਦੌਰਾਨ ਸੰਗਤਾਂ ਨੇ ਵਿਆਹ ਪੁਰਬ ਦੀ ਖ਼ੁਸ਼ੀ ਵਿਚ ਫੁੱਲਾਂ ਦੀ ਵਰਖਾ ਵੀ ਕੀਤੀ | ਭਾਰੀ ਮੀਂਹ ਦੇ ਬਾਵਜੂਦ ਵੀ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ ਉੱਥੇ ਹੀ ਨੌਜਵਾਨਾਂ ਨੇ ਸੇਵਾ ਕਰਕੇ ਲਾਹਾ ਖੱਟਿਆ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਸੱਤ ਭਾਂਤੀ ਮਠਿਆਈ ਤੇ ਪਕੌੜਿਆਂ ਚਾਹ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰ ਰਜਿੰਦਰ ਸਿੰਘ ਦਸਮੇਸ਼ ਨਗਰ, ਸੁਖਦੇਵ ਸਿੰਘ, ਰਾਮ ਆਸਰਾ ਸਿੰਘ, ਬਲਵਿੰਦਰ ਸਿੰਘ, ਨੰਦ ਸਿੰਘ ਚਰਨਜੀਤ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ ਅਮਨ, ਸਰਪੰਚ ਕੁਲਦੀਪ ਸਿੰਘ, ਅਮਨਦੀਪ ਸਿੰਘ, ਰਜਿੰਦਰ ਸਿੰਘ ਫ਼ੌਜੀ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ, ਸਕੱਤਰ ਲਾਭ ਸਿੰਘ ਹੋਰ ਪ੍ਰਬੰਧਕ ਤੇ ਵੱਡੀ

ਪਿਛਲੀ ਖ਼ਬਰ ਕਿਰਤੀ ਕਿਸਾਨ ਮੋਰਚੇ ਵਲੋਂ ਪਿੰਡ ਮੁੰਨੇ ਵਿਖੇ ਮੀਟਿੰਗ <br/> ਅਗਲੀ ਖ਼ਬਰ ਜੈ ਬਾਬਾ ਬਰਫਾਨੀ ਕਲੱਬ ਵਲੋਂ ਸ਼ਿਵਰਾਤਰੀ ਮੌਕੇ ਅਮਰਨਾਥ ਦੀ ਤਰਜ਼ 'ਤੇ ਲਗਾਇਆ ਜਾਵੇਗਾ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।