09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 24-01-2026
ਨੰਗਲ, 23 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਸ਼ਾਖਾ ਨੇ ਬਸੰਤ ਪੰਚਮੀ ਦਾ ਪਵਿੱਤਰ ਤਿਉਹਾਰ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਦੀਵੇ ਜਗਾਏ ਅਤੇ ਦੇਵੀ ਸਰਸਵਤੀ ਨੂੰ ਫ਼ੁਲ ਭੇਟ ਕੀਤੇ | ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਦੇ ਸੰਸਥਾਪਕ ਨਿਰਦੇਸ਼ਕ ਐਡਵੋਕੇਟ ਅਸ਼ੋਕ ਮਨੋਚਾ ਨੇ ਬਸੰਤ ਪੰਚਮੀ ਦੀ ਮਹੱਤਤਾ ਸਬੰਧੀ ਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਦੇਵੀ ਸਰਸਵਤੀ ਦੀ ਪੂਜਾ ਕਰਕੇ ਅਤੇ ਪਤੰਗ ਉਡਾ ਕੇ ਬਸੰਤ ਤਿਉਹਾਰ ਦਾ ਆਨੰਦ ਮਾਣਨਾ ਚਾਹੀਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਸਵਾਮੀ ਵਿਵੇਕਾਨੰਦ ਦੇ ਸਿਧਾਂਤਾਂ 'ਤੇ ਆਧਾਰਤ ਭਾਖੜਾ ਨੰਗਲ ਸ਼ਾਖਾ ਆਪਣੀਆਂ ਭਲਾਈ ਯੋਜਨਾਵਾਂ 'ਤੇ ਕੰਮ ਕਰਦੀ ਰਹੇਗੀ | ਇਸ ਮੌਕੇ ਪ੍ਰਧਾਨ ਜਗਮੋਹਨ ਸਿੰਘ ਵਾਲੀਆ, ਰਾਜੀ ਛਾਬੜਾ, ਇੰਜੀਨੀਅਰ ਰਾਜਨ ਸੋਨੀ, ਜਰਨੈਲ ਸਿੰਘ ਸੰਧੂ, ਸੀਏ ਮਹੇਸ਼ ਕੁਮਾਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਫ਼ੈਸਲਾ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।