18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਿੰਡ ਬਜਰੂੜ ਵਿਖੇ ਵੋਟਰ ਦਿਵਸ ਮਨਾਇਆ

ਅਜੀਤ ਡੈਸਕ 25-01-2026
ਨੂਰਪੁਰ ਬੇਦੀ, 24 ਜਨਵਰੀ (ਵਿੰਦਰਪਾਲ ਝਾਂਡੀਆਂ)-ਪਿੰਡ ਬਜਰੂੜ ਵਿਖੇ ਅੱਜ ਰਾਸ਼ਟਰੀ ਵੋਟਰ ਦਿਵਸ ਕਾਫ਼ੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਦਿਆਂ ਲੋਕਤੰਤਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਵੋਟਰਾਂ ਨੂੰ ਇਮਾਨਦਾਰੀ ਨਾਲ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ, ਹਰ ਨਾਗਰਿਕ ਨੂੰ ਇਸ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਵੋਟ ਕਿਸੇ ਲਾਲਚ, ਡਰ ਜਾਂ ਦਬਾਅ ਤੋਂ ਬਿਨਾਂ, ਸਿਰਫ਼ ਆਪਣੀ ਸੋਚ ਅਤੇ ਸਮਝ ਦੇ ਆਧਾਰ 'ਤੇ ਪਾਈ ਜਾਣੀ ਚਾਹੀਦੀ ਹੈ, ਤਾਂ ਜੋ ਦੇਸ਼ ਅਤੇ ਸਮਾਜ ਦਾ ਭਵਿੱਖ ਮਜ਼ਬੂਤ ਬਣ ਸਕੇ | ਇਸ ਮੌਕੇ ਪਿੰਡ ਬਜਰੂੜ ਦੇ ਸਰਪੰਚ ਨਰਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨੌਜਵਾਨਾਂ ਨੂੰ ਵੋਟਿੰਗ ਪ੍ਰਕਿਰਿਆ ਨਾਲ ਜੋੜਨਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜਾਗਰੂਕ ਵੋਟਰ ਹੀ ਸਾਫ਼ ਸੁਥਰੀ ਅਤੇ ਮਜ਼ਬੂਤ ਲੋਕਤੰਤਰਿਕ ਪ੍ਰਣਾਲੀ ਦੀ ਨੀਂਹ ਹੁੰਦੇ ਹਨ | ਸਾਬਕਾ ਬਲਾਕ ਸੰਮਤੀ ਦੇ ਚੇਅਰਮੈਨ ਡਾਕਟਰ ਪ੍ਰੇਮ ਚੰਦ ਨੇ ਵੀ ਲੋਕਾਂ ਨੂੰ ਵੋਟਿੰਗ ਦੀ ਅਹਿਮੀਅਤ ਸਮਝਾਈ ਅਤੇ ਵੋਟਰ ਲਿਸਟਾਂ ਵਿਚ ਨਾਮ ਦਰਜ ਕਰਵਾਉਣ, ਨੌਜਵਾਨਾਂ ਨੂੰ ਵੋਟ ਬਣਵਾਉਣ ਅਤੇ ਹਰ ਚੋਣ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਹਾਜ਼ਰ ਪਿੰਡ ਵਾਸੀਆਂ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਹਮੇਸ਼ਾ ਸਹੀ ਤੇ ਇਮਾਨਦਾਰ ਵੋਟ ਪਾਉਣ ਦਾ ਸੰਕਲਪ ਵੀ ਲਿਆ | ਇਸ ਮੌਕੇ ਸੁਰਿੰਦਰ ਕੁਮਾਰ, ਤਿਲਕ ਰਾਜ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਡਰਨ ਕੈਂਬਿ੍ਜ ਸਕੂਲ ਵਿਚ ਬਸੰਤ ਪੰਚਮੀ ਮੌਕੇ ਮਾਤਾ ਸਰਸਵਤੀ ਜੀ ਦੀ ਪੂਜਾ ਕੀਤੀ <br/> ਅਗਲੀ ਖ਼ਬਰ ਬਾਬਾ ਰੰਗੀ ਰਾਮ ਦੀ ਬਰਸੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।