18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਾਡਰਨ ਕੈਂਬਿ੍ਜ ਸਕੂਲ ਵਿਚ ਬਸੰਤ ਪੰਚਮੀ ਮੌਕੇ ਮਾਤਾ ਸਰਸਵਤੀ ਜੀ ਦੀ ਪੂਜਾ ਕੀਤੀ <br/>

ਅਜੀਤ ਡੈਸਕ 25-01-2026
ਨੂਰਪੁਰ ਬੇਦੀ, 24 ਜਨਵਰੀ (ਹਰਦੀਪ ਸਿੰਘ ਢੀਂਡਸਾ)-ਮਾਡਰਨ ਕੈਂਬਿ੍ਜ ਸਕੂਲ ਕਰੂਰਾ ਵਿਖੇ ਬਸੰਤ ਪੰਚਮੀ ਮੌਕੇ ਮਾਤਾ ਸਰਸਵਤੀ ਜੀ ਪੂਜਾ ਕੀਤੀ ਗਈ | ਇਸ ਮੌਕੇ ਸਕੂਲ ਚੁਗਿਰਦੇ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਨੇ ਮਾਤਾ ਸਰਸਵਤੀ ਦੀ ਪੂਜਾ ਕਰਕੇ ਗਿਆਨ ਅਤੇ ਬੁੱਧੀ ਦੀ ਪ੍ਰਾਪਤੀ ਲਈ ਅਰਦਾਸ ਕੀਤੀ | ਸਮਾਰੋਹ ਦੌਰਾਨ ਸਕੂਲ ਦੇ ਡਾਇਰੈਕਟਰ ਅਭਿਜੋਤ ਸਿੰਘ ਅਤੇ ਪਿ੍ੰਸੀਪਲ ਇੰਦਰਜੀਤ ਕੌਰ ਹਾਜ਼ਰ ਰਹੇ | ਪਿ੍ੰਸੀਪਲ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀਆਂ ਸਭ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਭਿਆਚਾਰਕ ਮੁੱਲਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਪਾਵਨ ਅਵਸਰ 'ਤੇ ਮੈਡਮ ਰੇਣੂ ਰਾਣੀ, ਮੈਡਮ ਜੋਤੀ ਬਾਲਾ ਸਮੇਤ ਸਕੂਲ ਦੇ ਸਾਰੇ ਅਧਿਆਪਕ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਰਹੇ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ, ਥਲੀ ਖੁਰਦ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਪਿੰਡ ਬਜਰੂੜ ਵਿਖੇ ਵੋਟਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।