18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ, ਥਲੀ ਖੁਰਦ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 25-01-2026
ਘਨੌਲੀ, 24 (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖੁਰਦ ਵਿਚ ਬਸੰਤ ਪੰਚਮੀ ਦਾ ਤਿਉਹਾਰ ਧਾਰਮਿਕ ਅਤੇ ਸਭਿਆਚਾਰਕ ਰੂਪ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਨੂੰ ਪੀਲੇ ਰੰਗ ਨਾਲ ਸਜਾਇਆ ਗਿਆ ਜਿਸ ਨਾਲ ਤਿਉਹਾਰ ਦੀ ਰੌਣਕ ਵੱਧ ਗਈ | ਇਸ ਮੌਕੇ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ ਅਤੇ ਵਿਦਿਆਰਥੀਆਂ ਵਲੋਂ ਪ੍ਰਾਰਥਨਾ, ਭਜਨ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਬੱਚਿਆਂ ਨੇ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਸਮਾਗਮ ਵਿਚ ਭਾਗ ਲਿਆ ਅਤੇ ਬਸੰਤ ਪੰਚਮੀ ਦੀ ਮਹੱਤਤਾ ਨੂੰ ਦਰਸਾਇਆ | ਸਕੂਲ ਦੇ ਡਾਇਰੈਕਟਰ ਮਨਮੋਹਨ ਸਿੰਘ ਜੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿੱਦਿਆ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦਿੰਦੀ ਹੈ ਅਤੇ ਹਰ ਵਿਦਿਆਰਥੀ ਨੂੰ ਗਿਆਨ ਪ੍ਰਾਪਤੀ ਲਈ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ | ਪਿ੍ੰਸੀਪਲ ਮੈਡਮ ਹਰਮਿੰਦਰ ਕੌਰ ਜੀ ਨੇ ਬੱਚਿਆਂ ਨੂੰ ਅਨੁਸ਼ਾਸਨ, ਸਦਾਚਾਰ ਅਤੇ ਦੇਸ਼ ਭਗਤੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਸਫਲਤਾ ਵਿਚ ਸਕੂਲ ਦੇ ਸਮੂਹ ਸਟਾਫ਼ ਦਾ ਪੂਰਾ ਸਹਿਯੋਗ ਰਿਹਾ | ਅੰਤ ਵਿਚ ਮਾਂ ਸਰਸਵਤੀ ਤੋਂ ਸਭ ਦੇ ਸੁੱਖ-ਸਮਿ੍ੱਧੀ ਅਤੇ ਉਜਲੇ ਭਵਿੱਖ ਦੀ ਅਰਦਾਸ ਕੀਤੀ ਗਈ |

ਪਿਛਲੀ ਖ਼ਬਰ ਸਿੱਖਿਆ ਵਿਭਾਗ ਤਰੱਕੀਆਂ ਦੇ ਮੁੱਦੇ 'ਤੇ ਸੀਨੀਅਰ ਅਧਿਆਪਕਾਂ ਨਾਲ ਕਰ ਰਿਹਾ ਸ਼ਰੇਆਮ ਧੱਕੇਸ਼ਾਹੀ -ਪ੍ਰੇਮ ਸਿੰਘ ਠਾਕੁਰ, ਬ... ਅਗਲੀ ਖ਼ਬਰ ਮਾਡਰਨ ਕੈਂਬਿ੍ਜ ਸਕੂਲ ਵਿਚ ਬਸੰਤ ਪੰਚਮੀ ਮੌਕੇ ਮਾਤਾ ਸਰਸਵਤੀ ਜੀ ਦੀ ਪੂਜਾ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।