22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵਿਸ਼ਵ ਕੋਹੜ ਰੋਗ ਵਿਰੋਧੀ ਦਿਹਾੜੇ 'ਤੇ ਲੋਕਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 01-02-2026
ਭਰਤਗੜ੍ਹ, 31 ਜਨਵਰੀ (ਜਸਬੀਰ ਸਿੰਘ ਬਾਵਾ)-ਸਿਵਲ ਸਰਜਨ ਡਾ. ਨਵਰੂਪ ਕੌਰ ਦੇ ਨਿਰਦੇਸ਼ਾਂ 'ਤੇ ਸਥਾਨਕ ਸਰਕਾਰੀ ਹਸਪਤਾਲ 'ਚ ਮਨਾਏ ਵਿਸ਼ਵ ਕੋਹੜ ਰੋਗ ਵਿਰੋਧੀ ਦਿਹਾੜੇ ਦੌਰਾਨ ਐਸ. ਐਮ. ਓ. ਡਾ. ਆਨੰਦ ਘਈ ਨੇ ਕਿਹਾ ਕਿ ਕੋਹੜ ਰੋਗ ਪੂਰੀ ਤਰ੍ਹਾਂ ਸਹੀ ਹੋ ਸਕਦਾ ਹੈ, ਜੇਕਰ ਵਕਤ ਸਿਰ ਇਲਾਜ ਸ਼ੁਰੂ ਹੋ ਸਕੇ, ਉਨ੍ਹਾਂ ਕਿਹਾ ਕਿ ਕੋਹੜ ਰੋਗ ਨਾਲ ਪੀੜਤ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਮਾਜ ਨੂੰ ਇਸ ਰੋਗ ਨਾਲ ਜੁੜੀਆਂ ਗ਼ਲਤ ਧਾਰਨਾਵਾਂ ਤੋਂ ਉੱਪਰ ਉੱਠਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਹੜ ਰੋਗ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਮੁਫ਼ਤ ਮਿਲਦੀ ਹੈ ਅਤੇ ਜੇਕਰ ਕਿਸੇ ਵਿਅਕਤੀ ਨੂੰ ਚਮੜੀ 'ਤੇ ਸੁੰਨਪਨ, ਦਾਗ਼ ਜਾਂ ਹੋਰ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਪੁੱਜਕੇ ਇਲਾਜ ਕਰਵਾਉਣ ਨੂੰ ਤਰਜੀਹ ਦੇਣ |

ਪਿਛਲੀ ਖ਼ਬਰ ਪ੍ਰੀਖਿਆ ਦੌਰਾਨ ਅੱਵਲ ਰਹੇ ਬੱਚੇ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਬਸੀ ਦੇ ਨਿਕਾਸੀ ਨਾਲੇ ਦੇ ਨਿਰਮਾਣ ਵਾਸਤੇ ਦਿੱਤੀ 5 ਲੱਖ ਰੁਪਏ ਦੀ ਗਰਾਂਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।