22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਤ੍ਰਯੋਦਸ਼ੀ ਮਨਾਈ <br/>

ਅਜੀਤ ਡੈਸਕ 01-02-2026
ਸੁਖਸਾਲ/ਸੰਤੋਖਗੜ੍ਹ, 31 ਜਨਵਰੀ (ਧਰਮ ਪਾਲ)-ਊਨਾ ਸ਼ਹਿਰ ਦੇ ਬਾਨੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਾਹਿਬ ਸਿੰਘ ਜੀ ਬੇਦੀ ਦੇ ਦਮਦਮਾ ਅਸਥਾਨ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਅਤੇ ਤ੍ਰਯੋਦਸ਼ੀ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿਚ ਭਾਈ ਗੋਪਾਲ ਸਿੰਘ ਬਾਲੀਵਾਲ, ਭਾਈ ਹਰਦੀਪ ਸਿੰਘ, ਭਾਈ ਬਲਵਿੰਦਰ ਸਿੰਘ, ਇਕਬਾਲ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਅਨਿਲ ਸਿੰਘ ਆਦਿ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਜੀ ਬੇਦੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਸ ਅਸਥਾਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਸੰਗਤ ਨੂੰ ਜਾਣੂ ਕਰਵਾਇਆ | ਇਸ ਮੌਕੇ ਬਾਬਾ ਗੁਰਿੰਦਰ ਸਿੰਘ, ਬਾਬਾ ਹਰਨੇਕ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ, ਹਰਪਾਲ ਸਿੰਘ ਕੋਟਲਾ, ਜੋਗਮਾਨ ਸਿੰਘ, ਪ੍ਰਭਜੋਤ ਸਿੰਘ, ਤਲਵਿੰਦਰ ਸਿੰਘ, ਇੰਦਰਜੀਤ ਸਿੰਘ, ਪਿ੍ਤਪਾਲ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ ਆਦਿ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਲਈ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ |

ਪਿਛਲੀ ਖ਼ਬਰ ਆਈ.ਆਈ.ਟੀ. ਰੋਪੜ ਅਤੇ ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਚਕਾਰ ਹੋਇਆ ਸਮਝੌਤਾ <br/> ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।