24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 01-02-2026
ਮੋਰਿੰਡਾ, 31 ਜਨਵਰੀ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਸਭਾ ਮੋਰਿੰਡਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਰਵਿਦਾਸ ਭਗਤ ਮੋਰਿੰਡਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਹੇਠ ਸਜ਼ਾਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ, ਨੌਜਵਾਨਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਨਗਰ ਕੀਰਤਨ ਦੋਰਾਨ ਸੈਂਕੜੇ ਮਹਿਲਾਵਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪਾਲਕੀ ਸਾਹਿਬ ਜੀ ਦੇ ਨਾਲ ਨਾਲ ਚਲ ਰਹੀਆਂ ਸਨ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਾਰਡ ਨੰਬਰ 8 ਤੋਂ ਅਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਹੀ ਸੰਪੰਨ ਹੋਇਆ | ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਸਵਾਗਤੀ ਗੇਟ ਲਗਾਏ ਹੋਏ ਸਨ ਅਤੇ ਸੰਗਤਾਂ ਲਈ ਚਾਹ ਪਕੌੜਿਆਂ, ਫਲਾਂ, ਬਿਸਕੁਟਾਂ ਅਤੇ ਲੱਡੂਆਂ ਦੇ ਲੰਗਰ ਲਗਾਏ ਹੋਏ ਸਨ | ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਡੀ ਜਥੇ ਵੀਰ ਰਸ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ | ਇਸ ਦੌਰਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ, ਗੁਰਦੁਆਰਾ ਸਾਹਿਬ ਵਾਰਡ ਨੰਬਰ 2 ਅਤੇ ਬਾਬਾ ਬਾਲਕ ਨਾਥ ਮੰਦਰ ਮੋਰਿੰਡਾ ਦੀਆਂ ਕਮੇਟੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਫੁਲਾਂ ਦੀ ਬਰਖਾ ਕੀਤੀ ਗਈ | ਇਸ ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਸਾਬਕਾ ਪ੍ਰਧਾਨ ਹਰੀਪਾਲ, ਪੀ.ਏ.ਡੀ. ਬੈਂਕ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਦਵਿੰਦਰ ਸਿੰਘ ਮੈਨੇਜਰ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਹਰਜੀਤ ਸਿੰਘ ਸੋਢੀ, ਸੁਰਜੀਤ ਕੁਮਾਰ, ਸੰਦੀਪ ਕੁਮਾਰ ਸੋਨੂੰ, ਸਾਬਕਾ ਕੌਂਸਲਰ ਮਹਿੰਦਰ ਸਿੰਘ ਢਿੱਲੋਂ ਆਗੂ ਰਾਮਦਾਸੀਆ ਵੈੱਲਫੇਅਰ ਸੁਸਾਇਟੀ ਮੋਰਿੰਡਾ, ਸਾਬਕਾ ਕੌਂਸਲਰ ਮੋਹਨ ਲਾਲ ਕਾਲਾ, ਤਰਸੇਮ ਸਿੰਘ, ਦਵਿੰਦਰ ਸਿੰਘ ਸੁਪਰਡੈਂਟ, ਸਤਵਿੰਦਰ ਸੱਤੀ, ਗੁਰਨਾਮ ਸਿੰਘ, ਜਗਤਾਰ ਸਿੰਘ ਘੋਲਾ, ਭਾਜਪਾ ਦੇ ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾ, ਮੰਡਲ ਪ੍ਰਧਾਨ ਰਾਜੇਸ ਭਾਟੀਆ, ਮਨੋਰਟੀ ਸੈਲ ਪ੍ਰਧਾਨ ਜਰਨੈਲ ਸਿੰਘ, ਉਪ ਪ੍ਰਧਾਨ ਰਜਨੀਸ਼ ਖੰਨਾ, ਰੰਮੀ ਕਕੜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਝਾਂਡੀਆਂ ਦੇ ਬਿਗ੍ਰੇਡੀਅਰ ਅਸ਼ੋਕ ਰਾਣਾ ਨੂੰ ਭਾਰਤੀ ਫ਼ੌਜ, 'ਚ ਸ਼ਾਨਦਾਰ ਸੇਵਾਵਾਂ ਨਿਭਾਉ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।