24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ਼ੋ੍ਰਮਣੀ ਕਮੇਟੀ 'ਚ ਲੰਗਰ ਇੰਚਾਰਜ ਵਜੋਂ ਸੇਵਾ-ਮੁਕਤ ਹੋਏ ਜਥੇਦਾਰ ਗੁਰਚਰਨ ਸਿੰਘ <br/>

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਬਤੌਰ ਲੰਗਰ ਜਥੇਦਾਰ ਸੇਵਾ-ਮੁਕਤ ਹੋਏ ਜਥੇਦਾਰ ਗੁਰਚਰਨ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ | <br/> 01-02-2026
ਸ੍ਰੀ ਅਨੰਦਪੁਰ ਸਾਹਿਬ, 31 ਜਨਵਰੀ (ਜੇ ਐਸ ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਇੰਚਾਰਜ ਵਜੋਂ ਸੇਵਾ ਮੁਕਤ ਹੋਏ ਜਥੇਦਾਰ ਗੁਰਚਰਨ ਸਿੰਘ ਨੂੰ ਸੇਵਾ ਮੁਕਤੀ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਜਥੇਦਾਰ ਗੁਰਚਰਨ ਸਿੰਘ 10 ਸਾਲ ਦੀ ਉਮਰ ਦੌਰਾਨ 1978 ਵਿਚ ਬਾਬਾ ਕੁੰਦਨ ਸਿੰਘ ਨਾਨਕਸਰ ਕਲੇਰਾਂ ਦੀ ਸੰਗਤ ਕੀਤੀ ਤੇ ਉੱਥੇ ਰਹਿੰਦਿਆਂ ਗੁਰਬਾਣੀ ਦਾ ਅਭਿਆਸ ਤੇ ਗੁਰਮਤਿ ਵਿੱਦਿਆ ਦੀ ਤਾਲੀਮ ਪ੍ਰਾਪਤ ਕੀਤੀ ਤੇ ਬਾਣੀ ਵੀ ਕੰਠ ਕੀਤੀ | 1992 ਵਿਚ ਬਾਬਾ ਭਜਨ ਸਿੰਘ ਨਾਨਕਸਰ ਵਾਲਿਆਂ ਦੇ ਹੁਕਮਾਂ 'ਤੇ ਤਤਕਾਲੀ ਪ੍ਰਧਾਨ ਮਰਹੂਮ ਗੁਰਚਰਨ ਸਿੰਘ ਟੌਹੜਾ ਆਪ ਨੰੂ ਸ੍ਰੀ ਅਨੰਦਪੁਰ ਸਾਹਿਬ ਲੈ ਆਏ ਜਿੱਥੇ ਬਤੌਰ ਜਥੇਦਾਰ ਲੰਗਰ ਵਜੋਂ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ 33 ਸਾਲ ਬੇਦਾਗ਼ ਤੇ ਇਮਾਨਦਾਰੀ ਨਾਲ ਸੇਵਾਵਾਂ ਕਰਨ ਉਪਰੰਤ ਸੇਵਾ-ਮੁਕਤ ਹੋ ਗਏ ਹਨ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਜਥੇਦਾਰ ਗੁਰਚਰਨ ਸਿੰਘ ਵਰਗੇ ਮੁਲਾਜ਼ਮਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਜਿਨ੍ਹਾਂ ਨੇ ਸੇਵਾ ਨੂੰ ਹੀ ਆਪਣਾ ਫ਼ਰਜ਼ ਸਮਝਿਆ ਤੇ ਇਮਾਨਦਾਰੀ ਨਾਲ ਕੰਮ ਕਰਦੇ ਰਹੇ | ਇਸ ਮੌਕੇ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ, ਬਾਬਾ ਜਰਨੈਲ ਸਿੰਘ ਕਾਰਸੇਵਾ, ਸ਼ੋ੍ਰਮਣੀ ਕਮੇਟੀ ਦੇ ਕਾਰਜਕਾਰਨੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਜੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਨੇ ਜਥੇਦਾਰ ਗੁਰਚਰਨ ਸਿੰਘ ਨੂੰ ਸੇਵਾ ਮੁਕਤੀ 'ਤੇ ਮੁਬਾਰਕਬਾਦ ਦਿੱਤੀ ਹੈ | ਇਸ ਮੌਕੇ ਬਾਬਾ ਹਰਨੇਕ ਸਿੰਘ ਰਾੜਾ ਸਾਹਿਬ, ਬਾਬਾ ਅਮਰੀਕ ਸਿੰਘ ਪਟਿਆਲਾ ਵਾਲੇ, ਗੁਰਦਿਆਲ ਸਿੰਘ, ਐਡ. ਰਵਿੰਦਰ ਸਿੰਘ ਰਤਨ, ਕੌਸ਼ਲਰ ਗੁਰਿੰਦਰ ਸਿੰਘ ਵਾਲੀਆ, ਸਾਬਕਾ ਮੈਨੇਜਰ ਕਰਮ ਸਿੰਘ, ਵਧੀਕ ਮੈਨੇਜਰ ਸੰਦੀਪ ਸਿੰਘ ਕਲੋਤਾ, ਮੀਤ ਮੈਨੇਜਰ ਜ਼ਸਵੀਰ ਸਿੰਘ ਸੂਰੇਵਾਲ, ਅਮਰਜੀਤ ਸਿੰਘ ਬਾੜੀਆਂ, ਜਥੇਦਾਰ ਰਾਮ ਸਿੰਘ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਮਨਜਿੰਦਰ ਸਿੰਘ ਬਰਾੜ, ਪ੍ਰੇਮ ਸਿੰਘ ਬਾਸੋਵਾਲ, ਡਾ. ਆਤਮਾ ਸਿੰਘ ਰਾਣਾ, ਆਤਮਾ ਸਿੰਘ ਘੱਟੀਵਾਲ, ਪ੍ਰੇਮ ਪਾਲ ਪਿੰਕਾ, ਇੰਸਪੈਕਟਰ ਸੁਖਦੇਵ ਸਿੰਘ ਮਹਿਰੋਲੀ, ਰਾਮ ਪ੍ਰਕਾਸ਼ ਸਿੰਘ, ਸਾਬਕਾ ਚੇਅਰਮੈਨ ਰਮੇਸ਼ ਚੰਦਰ ਦਸਗਰਾਈਾ, ਅਰੁਣਦੀਪ ਸੋਨੂੰ, ਮੁਕੇਸ਼ ਛੱਨੂ, ਸਾਬਕਾ ਕੌਂਸਲਰ ਨਰਿੰਦਰ ਸੈਣੀ, ਸੁਰਜੀਤ ਸਿੰਘ ਮਹਿਰੋਲੀ, ਬੀਬੀ ਕਮਲਦੀਪ ਕੌਰ ਸੈਣੀ, ਜਨਮੀਤ ਸਿੰਘ ਬੰਗਾ ਸਮੇਤ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਨਾਮਵਰ ਸਾਹਿਤਕਾਰ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ <br... ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਝਾਂਡੀਆਂ ਦੇ ਬਿਗ੍ਰੇਡੀਅਰ ਅਸ਼ੋਕ ਰਾਣਾ ਨੂੰ ਭਾਰਤੀ ਫ਼ੌਜ, 'ਚ ਸ਼ਾਨਦਾਰ ਸੇਵਾਵਾਂ ਨਿਭਾਉ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।