29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਜੰਗਲਾਤ ਵਰਕਰ ਯੂਨੀਅਨ ਵਲੋਂ ਵਣ ਮੰਡਲ ਦਫ਼ਤਰ ਰੂਪਨਗਰ ਮੂਹਰੇ ਧਰਨਾ ਦੇਣ ਦਾ ਐਲਾਨ <br/>

ਅਜੀਤ ਡੈਸਕ 02-02-2026
ਨੂਰਪੁਰ ਬੇਦੀ, 1 ਫਰਵਰੀ (ਵਿੰਦਰਪਾਲ ਝਾਂਡੀਆਂ)-ਜੰਗਲਾਤ ਵਰਕਰ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਹੱਕੀ ਮੰਗਾਂ ਨੂੰ ਲੈ ਕੇ 6 ਫਰਵਰੀ ਨੂੰ ਵਣ ਮੰਡਲ ਦਫ਼ਤਰ ਰੂਪਨਗਰ ਮੂਹਰੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ | ਇਹ ਫ਼ੈਸਲਾ ਯੂਨੀਅਨ ਦੀ ਮੀਟਿੰਗ ਦੌਰਾਨ ਲਿਆ ਗਿਆ ਜੋ ਬਟਾਰਲੇ ਨਰਸਰੀ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਵੀਕਾਂਤ ਨੇ ਕੀਤੀ, ਜਿਸ ਵਿਚ ਯੂਨੀਅਨ ਦੇ ਕਈ ਅਹੁਦੇਦਾਰ ਅਤੇ ਕਮੇਟੀ ਮੈਂਬਰ ਹਾਜ਼ਰ ਰਹੇ | ਮੀਟਿੰਗ 'ਚ ਸਹਿਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਵਣ ਮੰਡਲ ਅਧਿਕਾਰੀਆਂ ਵਲੋਂ ਮਸਲੇ ਹੱਲ ਨਾ ਕਰਨ ਦੇ ਰਵੱਈਏ ਕਾਰਨ ਹੁਣ ਸੰਘਰਸ਼ ਦਾ ਰਸਤਾ ਅਪਣਾਇਆ ਜਾਵੇਗਾ ਅਤੇ ਧਰਨੇ ਦੀ ਪੂਰੀ ਜ਼ਿੰਮੇਵਾਰੀ ਵਣ ਮੰਡਲ ਅਫ਼ਸਰ ਰੂਪਨਗਰ ਦੀ ਹੋਵੇਗੀ | ਯੂਨੀਅਨ ਨੇ ਸਪਸ਼ਟ ਕੀਤਾ ਕਿ ਸਮੂਹ ਵਰਕਰਾਂ ਦੀ ਤਨਖ਼ਾਹ ਹਰ ਮਹੀਨੇ ਦੀ 7 ਤਰੀਕ ਤੱਕ ਜਾਰੀ ਕੀਤੀ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਮੈਰਿਜ ਪੈਲਸ ਨੇੜੇ ਖੜ੍ਹੀ ਗੱਡੀ 'ਚੋਂ ਤਿੰਨ ਪੇਟੀਆਂ ਸ਼ਰਾਬ ਬਰਾਮਦ, ਪੁਲਿਸ ਵਲੋਂ ਪਰਚਾ ਦਰਜ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਅਧੀਨ ਪਿੰਡ ਕੱਟਾ 'ਚ ਬਣਾਏ ਸਿਹਤ ਕਾਰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।