19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬੇਗਮਪੁਰਾ ਤੋਂ ਨਗਰ ਕੀਰਤਨ ਸਜਾਇਆ

ਗੁਰਦੁਆਰਾ ਸਾਹਿਬ ਬੇਗਮਪੁਰਾ ਤੋਂ ਸਜਾਏ ਨਗਰ ਕੀਰਤਨ ਦੇ ਵੱਖ-ਵੱਖ ਦਿ੍ਸ਼ | ਤਸਵੀਰਾਂ: ਜਸਵੀਰ ਸਿੰਘ ਸੈਣੀ <br/> 03-02-2026
ਘਨੌਲੀ, 2 ਫਰਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਬੇਗਮਪੁਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੀਆਂ ਸੰਗਤਾਂ ਦੀ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਬੇਗਮਪੁਰਾ ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਘਨੌਲੀ ਦੇ ਪਰਜਾਪਤ ਮਹੱਲਾ ਤੋਂ ਹੁੰਦਾ ਹੋਇਆ ਘਨੌਲੀ ਮਾਰਕੀਟ, ਦਸ਼ਮੇਸ਼ ਨਗਰ ਘਨੌਲੀ, ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ, ਲਹਿਰਾ ਮੁਹੱਲਾ, ਗੋਲੀਆਂ ਮੁਹੱਲਾ, ਥਲੀ ਖੁਰਦ, ਖਿਦਰਬਾਦੀਆ ਮੁਹੱਲਾ ਤੋਂ ਵਾਪਸ ਹੁੰਦਾ ਹੋਇਆ ਪਿੰਡ ਬੇਗਮਪੁਰਾ ਵਿੱਖੇ ਪਹੁੰਚਿਆ | ਨਗਰ ਕੀਰਤਨ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ | ਨਗਰ ਕੀਰਤਨ ਦੌਰਾਨ ਬਾਬਾ ਦੀਪ ਸਿੰਘ ਇੰਟਰਨੈਸ਼ਨਲ ਗਤਕਾ ਅਖਾੜਾ ਭੱਠਾ ਸਾਹਿਬ ਰੂਪਨਗਰ ਦੇ ਨੌਜਵਾਨਾਂ ਨੇ ਗੱਤਕਾ ਖੇਡਿਆ ਉੱਥੇ ਹੀ ਭਾਈ ਘੱਨਈਆ ਸੋਸਾਇਟੀ ਘਨੌਲੀ ਦੇ ਵਿਦਿਆਰਥੀਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ, ਅਵਤਾਰ ਸਿੰਘ ਰੋਮੀ, ਜਸਵੀਰ ਸਿੰਘ, ਗੁਰਚਰਨ ਸਿੰਘ, ਹੈੱਡ ਗ੍ਰੰਥੀ ਭਾਈ ਅਜੈਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵੀ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬੇਗਮਪੁਰਾ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਵੱਖ-ਵੱਖ ਥਾਵਾਂ ਤੋਂ ਦੋ ਨਗਰ ਕੀਰਤਨ ਭੈਰੋਮਾਜਰਾ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।