19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 03-02-2026
ਨੂਰਪੁਰ ਬੇਦੀ, 2 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਐੱਸ. ਡੀ. ਓ. ਪੰਜਾਬ ਰਾਜ ਪਾਵਰਕਾਮ ਲਿਮਿਟਡ ਉਪ ਸੰਚਾਲਣ ਮੰਡਲ ਦਫਤਰ ਸਿੰਘਪੁਰ ਇੰਜੀਨੀਅਰ ਅਖਿਲੇਸ਼ ਕੁਮਾਰ ਦੇ ਹਵਾਲੇ ਨਾਲ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜੇ.ਈ. ਰੋਹਿਤ ਕੁਮਾਰ ਨੇ ਦੱਸਿਆ ਕਿ ਸ਼ਡਿਊਲ ਮੁਰੰਮਤ ਕੀਤੇ ਜਾਣ ਦੇ ਚੱਲਦਿਆਂ 11 ਕੇ.ਵੀ. ਨੂਰਪੁਰ ਬੇਦੀ ਫੀਡਰ ਅਧੀਨ ਪੈਂਦੇ ਸਿੰਬਲ ਮਾਜਰਾ (ਜੇਤੇਵਾਲ), ਨੂਰਪੁਰਬੇਦੀ ਅਤੇ ਸੈਣੀਮਾਜਰਾ ਆਦਿ ਪਿੰਡਾਂ ਦੀ ਬਿਜਲੀ ਸਪਲਾਈ 3 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮੀ 4 ਵਜੇ ਤੱਕ ਬੰਦ ਰੱਖੀ ਜਾਵੇਗੀ | ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ |
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਨੰਗਲ ਵਲੋਂ ਅੱਜ ਮੰਗਲਵਾਰ ਨੂੰ ਜਨਰਲ ਮੈਂਟੀਨੈਂਸ ਕਾਰਨ ਸਵੇਰੇ 10:00 ਵਜੇ ਤੋਂ ਦੁਪਹਿਰ 4.00 ਵਜੇ ਤੱਕ 11 ਕੇ. ਵੀ. ਜਵਾਹਰ ਮਾਰਕੀਟ ਫੀਡਰ ਦੀ ਬਿਜਲੀ ਦੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਵਿਭਾਗ ਦੇ ਸਹਾਇਕ ਕਾਰਜਕਾਰੀ ਇੰਜਨੀਅਰ ਸੰਚਾਲਨ ਉਪ-ਮੰਡਲ ਨੰਗਲ ਨੇ ਦਿੰਦਿਆਂ ਦੱਸਿਆ ਕਿ ਉਕਤ ਫੀਡਰ ਅਧੀਨ ਆਉਂਦੇ ਇਹ ਇਲਾਕੇ ਜਵਾਹਰ ਮਾਰਕੀਟ, ਐੱਮ.ਪੀ. ਦੀ ਕੋਠੀ, ਮੈਦਾ ਮਾਜਰਾ, ਮਾਣਕਪੁਰ, ਮੇਘਪੁਰ, ਡੁਕਲੀ, ਪੱਟੀ ਉਪਰਲੀ, ਰਾਏਪੁਰ, ਬੰਦਲੈਹੜੀ, ਬ੍ਰਹਮਪੁਰ ਉਪਰਲਾ, ਅਜੌਲੀ, ਦਬਖੇੜਾ ਅੱਪਰ, ਜਾਂਦਲਾ, ਭਾਲੋਵਾਲ ਆਦਿ ਦੀ ਬਿਜਲੀ ਦੀ ਸਪਲਾਈ ਬੰਦ ਰਹੇਗੀ | ਇਸ ਸ਼ਟਡਾਉਨ ਦਾ ਸਮਾਂ ਘਟਾਇਆ ਜਾਂ ਵਧਾਇਆ ਵੀ ਜਾ ਸਕਦਾ ਹੈ | ਮੌਸਮ ਖਰਾਬ ਹੋਣ ਦੀ ਸਥਿਤੀ ਵਿਚ ਇਹ ਸ਼ਟਡਾਉਨ ਕੈਂਸਲ ਵੀ ਕੀਤੀ ਜਾ ਸਕਦੀ ਹੈ | ਉਨ੍ਹਾਂ ਇਸ ਦਿਨ ਲਈ ਹੋਣ ਵਾਲੀ ਪਰੇਸ਼ਾਨੀ ਲਈ ਆਮ ਜਨਤਾ ਤੋਂ ਸਹਿਯੋਗ ਦੀ ਮੰਗ ਕੀਤੀ |

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਤਖ਼ਤਗੜ੍ਹ ਵਿਖੇ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਜੀ ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।