26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜ਼ਿਲ੍ਹਾ ਭਾਜਪਾ ਪ੍ਰਧਾਨ ਲਾਲਪੁਰਾ ਦੀ ਅਗਵਾਈ 'ਚ 14 ਦੀ ਮੋਗਾ ਰੈਲੀ ਨੂੰ ਲੈ ਕੇ ਤਿਆਰੀਆਂ ਆਰੰਭ <br/>

ਅਜੀਤ ਡੈਸਕ 07-03-2026
ਨੂਰਪੁਰ ਬੇਦੀ, 6 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪੂਰੇ ਜ਼ਿਲ੍ਹੇ ਵਿਚ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ | ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਭਾਜਪਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵਰਕਰਾਂ ਨੂੰ ਲਾਮਬੱਧ ਕਰਨਾ ਸ਼ੁਰੂ ਕਰ ਦਿੱਤਾ ਹੈ | ਪਿੰਡ ਪਿੰਡ ਅਤੇ ਸ਼ਹਿਰ ਸ਼ਹਿਰ ਵਿਚ ਭਾਜਪਾ ਵਰਕਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਨਿਮੰਤਰਨ ਦੇ ਰਹੇ ਹਨ | ਲਾਲਪੁਰਾ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਸੰਦੇਸ਼ ਦੇਣ ਵਾਲੀ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਇਸ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਜੋਸ਼ ਅਤੇ ਉਤਸ਼ਾਹ ਹੈ | ਪਾਰਟੀ ਦੇ ਸਾਰੇ ਮੰਡਲ, ਮੋਰਚੇ ਅਤੇ ਵਰਕਰ ਪੂਰੀ ਮਿਹਨਤ ਅਤੇ ਸਮਰਪਣ ਨਾਲ ਇਸ ਪ੍ਰੋਗਰਾਮ ਨੂੰ ਇਤਿਹਾਸਕ ਬਣਾਉਣ ਲਈ ਕੰਮ ਕਰ ਰਹੇ ਹਨ | ਲਾਲਪੁਰਾ ਨੇ ਕਿਹਾ ਕਿ ਭਾਜਪਾ ਦਾ ਮਕਸਦ ਪੰਜਾਬ ਵਿਚ ਵਿਕਾਸ, ਪਾਰਦਰਸ਼ਤਾ ਅਤੇ ਮਜ਼ਬੂਤ ਪ੍ਰਸ਼ਾਸਨ ਕਾਇਮ ਕਰਨਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਵਿਕਾਸ ਦੇ ਰਾਹ ਤੇ ਅੱਗੇ ਵੱਧ ਰਿਹਾ ਹੈ ਅਤੇ ਭਾਜਪਾ ਨੇ ਪੰਜਾਬ ਨੂੰ ਵੀ ਇਸ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਦਾ ਸੰਕਲਪ ਲਿਆ ਹੈ | ਉਨ੍ਹਾਂ ਮੋਗਾ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਇਸ ਵਿਸ਼ਾਲ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸਨੂੰ ਇਤਿਹਾਸਕ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਹੀ ਪੰਜਾਬ ਵਿਚ ਬਦਲਾਅ ਦੀ ਨਵੀਂ ਸ਼ੁਰੂਆਤ ਹੋਵੇਗੀ |

ਪਿਛਲੀ ਖ਼ਬਰ ਸੁਨੀਤਾ ਦੇਵੀ ਬੂਥਗੜ੍ਹ ਦੇ ਬਲਾਕ ਸੰਮਤੀ ਨੂਰਪੁਰ ਬੇਦੀ ਦੀ ਚੇਅਰਪਰਸਨ ਬਣਨ ਨਾਲ ਲਗਾਤਾਰ ਦੂਜੀ ਵਾਰ ਗੁੱਜਰ ਸਮਾਜ ਨੂੰ ਮ... ਅਗਲੀ ਖ਼ਬਰ ਜਥੇਦਾਰ ਬਘੌਰਾ ਨੇ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।