25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੂਹੜਮਾਜਰਾ ਦੇ ਖੇਤਾਂ ਵਿਚ ਮੋਟਰਾਂ ਤੋਂ ਸਾਮਾਨ ਚੋਰੀ <br/>

ਅਜੀਤ ਡੈਸਕ 07-03-2026
ਸ੍ਰੀ ਚਮਕੌਰ ਸਾਹਿਬ, 6 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਚੂਹੜਮਾਜਰਾ ਵਿਖੇ ਪਿਛਲੀ ਰਾਤ ਕਰੀਬ ਅੱਧੀ ਦਰਜਨ ਮੋਟਰਾਂ ਤੋਂ ਕੇਬਲਾਂ, ਗਰਿੱਪ, ਸਟਾਰਟਰ ਅਤੇ ਹੋਰ ਸਮਾਨ ਚੋਰੀ ਹੋ ਗਿਆ | ਸ਼ੇਰ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਚੂਹੜਮਾਜਰਾ ਨੇ ਦੱਸਿਆ ਕਿ ਉਹ ਬਲਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਦੀ ਜ਼ਮੀਨ ਠੇਕੇ ਤੇ ਲੈ ਕੇ ਖੇਤੀ ਕਰ ਰਿਹਾ ਹੈ | ਬੀਤੀ ਰਾਤ ਚੋਰਾਂ ਨੇ ਉਸ ਦੀ ਮੋਟ ਸਮੇਤ ਅੱਧੀ ਦਰਜਨ ਤੋਂ ਉੱਪਰ ਕਿਸਾਨਾਂ ਦੀਆਂ ਮੋਟਰਾਂ ਤੋਂ ਸਮਾਨ ਚੋਰੀ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਦੋ ਤਿੰਨ ਦਿਨ ਪਹਿਲਾਂ ਵੀ ਚੂਹੜਮਾਜਰਾ, ਸੈਦਪੁਰ ਸਮੇਤ ਕਈ ਹੋਰ ਪਿੰਡਾਂ ਵਿਚ 25-30 ਮੋਟਰਾਂ ਦੇ ਸਮਾਨ ਚੋਰੀ ਹੋਇਆ ਸੀ, ਕਿਸਾਨ ਅਜੇ ਉਸ ਤੋਂ ਤਾਬ ਨਹੀਂ ਆਏ ਬੀਤੀ ਰਾਤ ਮੁੜ ਕਿਸਾਨਾਂ ਦਾ ਨੁਕਸਾਨ ਹੋ ਗਿਆ | ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਅਤੇ ਹੋਰ ਆਗੂਆਂ ਨੇ ਕਿਹਾ ਕਿ ਬਦਹਾਲੀ 'ਚ ਪਹਿਲਾਂ ਤੋਂ ਹੀ ਚੱਲ ਰਿਹਾ ਕਿਸਾਨ ਹੁਣ ਅਜਿਹੀਆਂ ਘਟਨਾਵਾਂ ਕਾਰਨ ਹੋਰ ਪ੍ਰੇਸ਼ਾਨ ਹੈ | ਉਨ੍ਹਾਂ ਸਰਕਾਰ/ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਅਨਸਰਾਂ ਨੂੰ ਕਾਬੂ ਕਰਕੇ ਕਿਸਾਨਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਏ |

ਪਿਛਲੀ ਖ਼ਬਰ ਈਰਾਨ 'ਤੇ ਹਮਲਿਆਂ ਖ਼ਿਲਾਫ਼ ਰੂਪਨਗਰ ਵਿਚ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਪ੍ਰੀਤਮ ਸਿੰਘ ਦਿਉਲ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।